ਨਵਜੋਤ ਸਿੰਘ ਸਿੱਧੂ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ

ਸ਼ਨੀਵਾਰ ਨੂੰ ਆਪਣੀ ਸਜ਼ਾ ਪੂਰੀ ਕਰ ਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਨਿਕਲ ਕੇ ਉਨ੍ਹਾਂ ਐਲਾਨ ਕੀਤਾ ਕਿ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸ਼ਾਮ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਉਹ 3 ਅਪ੍ਰੈਲ ਯਾਨੀ ਸੋਮਵਾਰ ਨੂੰ ਪੰਜਾਬੀ ਗਾਇਕ ਦੀ ਮਾਨਸਾ ਸਥਿਤ ਹਵੇਲੀ ਜਾਣਗੇ ਤੇ ਉਸ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨਗੇ, ਜੇਕਰ ਸਿੱਧੂ ਮੂਸੇਵਾਲਾ ਵਰਗੀ ਸ਼ਖਸੀਅਤ ਦਾ ਕਤਲ ਹੋ ਸਕਦਾ ਹੈ ਤੇ ਉਸ ਦੇ ਕਾਤਲ ਫੜੇ ਨਹੀਂ ਜਾ ਸਕਦੇ, ਤਾਂ ਅਜਿਹੀ ਸਰਕਾਰ ਤੋਂ ਹੋਰ ਕੀ ਆਸ ਰੱਖੀ ਜਾ ਸਕਦੀ ਹੈ।

ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਕਾਂਗਰਸ ਦਾ ਪੱਲਾ ਫੜਿਆ ਸੀ। ਉਨ੍ਹਾਂ ਦੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਵਿਚ ਨਵਜੋਤ ਸਿੰਘ ਸਿੱਧੂ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਆਪਣੇ ਦੋਸਤ ਅਤੇ ਚਚੇਰੇ ਭਰਾ ਨਾਲ ਮਾਨਸਾ ਦੇ ਪਿੰਡ ਜਵਾਹਰਕੇ ਜਾ ਰਿਹਾ ਸੀ ਜਦੋਂ 6 ਦੋਸ਼ੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਸਾਹਮਣੇ ਤੋਂ ਰੋਕ ਲਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਸ ਘਟਨਾ ਦੀ ਜ਼ਿੰਮੇਵਾਰੀ ਕੈਨੇਡਾ ਸਥਿਤ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਲਈ ਸੀ। ਉੱਧਰ, ਨਵਜੋਤ ਸਿੰਘ ਸਿੱਧੂ ਨੂੰ ਇਸ ਤੋਂ ਕੁੱਝ ਦਿਨ ਪਹਿਲਾਂ ਹੀ ਜੇਲ੍ਹ ਹੋਈ ਸੀ। ਹੁਣ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਜ ਉਹ ਮੂਸੇਵਾਲਾ ਦੇ ਘਰ ਜਾ ਰਹੇ ਹਨ।

post by parmvir singh

See also  ਭਾਰੀ ਮੀਂਹ ਕਰਕੇ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ