ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੇ ਨਹਿਰ ਦੇ ਨਜ਼ਦੀਕ ਇੱਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ। ਨਹਿਰ ਦੇ ਨਾਲ ਲੱਗਦੇ ਗੰਨੇ ਦੇ ਖੇਤਾਂ ਵਿੱਚ ਕੰਮ ਕਰਨ ਆਏ ਦਿਲਵਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਦਰੱਖਤ ਨਾਲ ਲਟਕਦੀ ਹੋਈ ਲਟਕਦੀ ਹੋਈ ਲਾਸ਼ ਦੇਖੀ ਤਾਂ ਉਨ੍ਹਾਂ ਪੁਲਿਸ ਨੂੰ ਦੱਸਿਆ।

ਥਾਣਾ ਗੜ੍ਹਸ਼ੰਕਰ ਤੋਂ ਏ ਐਸ ਆਈ ਸੁਖਵਿੰਦਰ ਸਿੰਘ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈਕੇ ਮੌਕੇ ਤੇ ਪੁੱਜੇ ਤਾਂ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਵਿਅਕਤੀ ਦੀ ਪਹਿਚਾਣ ਮਨਜੀਤ ਕੁਮਾਰ ਪੁੱਤਰ ਸਤਪਾਲ ਵਾਸੀ ਪਿੰਡ ਬੋੜਾ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਏ ਐਸ ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
post by parmvir singh
Related posts:
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ 'ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ
ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍...
ਅੰਮ੍ਰਿਤਸਰ ਪਹੁੰਚੇ ਇਟਲੀ ਦੇ ਰਾਜਦੂਤ, ਗੁਰੂ ਘਰ ਦੇ ਕੀਤੇ ਦਰਸ਼ਨ
Maujaan Hi Maujaan: "ਪੰਜਾਬੀ ਆਉਣ ਵਾਲੀ ਫਿਲਮ "ਮੌਜਾਂ ਹੀ ਮੌਜਾਂ' ਨੇ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ ਕੀਤੀ! ...