ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ ਬਠਿੰਡਾ — ਕੇਂਦਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਤਲਵੰਡੀ ਸਾਬੋ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਵਧ ਰਹੇ ਨਸ਼ਿਆਂ ਅਤੇ ਪ੍ਰਸ਼ਾਸਕੀ ਧੱਕੇਸ਼ਾਹੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ।ਕੇਵਲ ਢਿੱਲੋਂ ਨੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੀਆਂ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਮੋਹਨਜੀਤ ਸਿੰਘ ਨਾਲ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਵੈਂਟੀਲੇਟਰ ‘ਤੇ ਹੈ। ਇਸ ਤੋਂ ਇਲਾਵਾ ਦਿੜਬਾ ਵਿਖੇ ਮੰਤਰੀ ਦੇ ਪ੍ਰੋਗਰਾਮ ਦੌਰਾਨ “ਚਿੱਟਾ ਕਦੋਂ ਬੰਦ ਹੋਵੇਗਾ” ਪੁੱਛਣ ‘ਤੇ ਦਲਿਤ ਦਿਹਾੜੀਦਾਰ ਗੁਲਜ਼ਾਰ ਸਿੰਘ ਦੀ ਕੁੱਟਮਾਰ ਕੀਤੀ ਗਈ, ਜਿਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰ ਖਾ ਕੇ ਜਾਨ ਦੇ ਦਿੱਤੀ। ਉਨ੍ਹਾਂ ਨਮੋਲ ਪਿੰਡ ਦੇ ਜਗਸੀਰ ਸਿੰਘ ਜੱਗਾ ਦਾ ਜ਼ਿਕਰ ਵੀ ਕੀਤਾ, ਜਿਸ ਨੇ ਨਸ਼ਿਆਂ ਖਿਲਾਫ਼ ਸੁਣਵਾਈ ਨਾ ਹੋਣ ਕਾਰਨ ਡੀ.ਸੀ. ਦਫ਼ਤਰ ਅੱਗੇ ਜ਼ਹਿਰ ਖਾ ਲਿਆ ਅਤੇ ਇਸ ਵੇਲੇ ਰਜਿੰਦਰਾ ਹਸਪਤਾਲ ‘ਚ ਗੰਭੀਰ ਹਾਲਤ ‘ਚ ਹੈ।ਭਾਜਪਾ ਪ੍ਰਧਾਨ ਨੇ ਤੰਜ ਕੱਸਦਿਆਂ ਕਿਹਾ ਕਿ ਜੋ ਸਰਕਾਰ ਆਪਣੇ ਇੱਕ ਜ਼ਿਲ੍ਹੇ ਵਿੱਚੋਂ ਵੀ ਨਸ਼ਾ ਖ਼ਤਮ ਨਹੀਂ ਕਰ ਸਕੀ, ਉਹ ਪੂਰੇ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਕਰ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਨਸ਼ਿਆਂ ਦੇ ਜਾਲ ‘ਚੋਂ ਕੱਢ ਕੇ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਸੂਬੇ ਨੂੰ ਨਸ਼ਾ ਮੁਕਤ ਬਣਾ ਸਕਦੀ ਹੈ।Read More
- Advertisement -
Recent Posts
Most Popular
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ: ਕੇਵਲ ਢਿੱਲੋਂ ਨੇ ‘ਆਪ’ ਸਰਕਾਰ ‘ਤੇ ਸਾਧਿਆ |
ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ ਬਠਿੰਡਾ — ਕੇਂਦਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ;...
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਪੁਲਿਸ ਟੀਮਾਂ ਵੱਲੋਂ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈਚੰਡੀਗੜ੍ਹ...
ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਅਹਿਮ ਹੁਕਮ |
Municipal Corporation elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ...
ਦਿੱਲੀ ਤੋਂ ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਵੱਲ ਆਉਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ,...
ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਸੋਨੀਪਤ ਵੱਲ ਜਾਣ ਵਾਲਾ ਨੈਸ਼ਨਲ ਹਾਈਵੇਅ...
Amarjit Singh Chawla | ਪੰਥ ‘ਚੋਂ ਛੇਕੇ ਜਾਣ ਮਗਰੋਂ ਚਾਵਲਾ ਦੇ ਵੱਡੇ ਖੁਲਾਸੇ |...
ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਜਥੇਦਾਰ ਦੇ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨਾਲ...















