ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਰਚਿਆ ਇਤਿਹਾਸ

ਨੀਰਜ ਚੋਪੜਾ ਨੇ ਬੁਡਾਪੇਸਟ ਵਿੱਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਸ ਨੇ ਦੂਜੇ ਦੌਰ ਵਿੱਚ 88.17 ਮੀਟਰ ਥਰੋਅ ਨਾਲ ਸੋਨ ਤਮਗੇ ’ਤੇ ਕਬਜ਼ਾ ਕੀਤਾ। ਇਸ ਨਾਲ ਉਹ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਨੀਰਜ ਚੋਪੜਾ ਦੀ ਇਸ ਪ੍ਰਾਪਤੀ ‘ਤੇ ਦੇਸ਼ ਭਰ ਤੋਂ ਉਸ ਨੂੰ ਵਧਾਈਆਂ ਮਿਲ ਰਹੀਆਂ ਹਨ। ਭਾਰਤੀ ਫੌਜ ਨੇ ਸੂਬੇਦਾਰ ਨੀਰਜ ਚੋਪੜਾ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ ਵਿੱਚ 88.17 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤਣ ਲਈ ਵਧਾਈ ਦਿੱਤੀ। ਨੀਰਜ ਚੋਪੜਾ ਫੌਜ ‘ਚ ਸੂਬੇਦਾਰ ਦੇ ਅਹੁਦੇ ‘ਤੇ ਤਾਇਨਾਤ ਹੈ।

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨੀਰਜ ਚੋਪੜਾ ਨੂੰ ਸੋਨ ਤਮਗਾ ਜਿੱਤਣ ‘ਤੇ ਵਧਾਈ ਦਿੱਤੀ ਹੈ। ਅਨੁਰਾਗ ਠਾਕੁਰ ਨੇ ਐਕਸ ‘ਤੇ ਲਿਖਿਆ, “ਨੀਰਜ ਚੋਪੜਾ ਨੇ ਇਹ ਦੁਬਾਰਾ ਕੀਤਾ ਹੈ। ਭਾਰਤੀ ਅਥਲੈਟਿਕਸ ਦੇ ਗੋਲਡਨ ਬੁਆਏ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦਾ ਜੈਵਲਿਨ ਥਰੋਅ ਈਵੈਂਟ ਜਿੱਤਿਆ। ਇਸ ਨਾਲ ਨੀਰਜ ਚੋਪੜਾ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ।” ਪੂਰੇ ਦੇਸ਼ ਨੂੰ ਤੁਹਾਡੀਆਂ ਪ੍ਰਾਪਤੀਆਂ ‘ਤੇ ਮਾਣ ਹੈ ਅਤੇ ਇਹ ਪਲ ਭਾਰਤੀ ਖੇਡ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।” ਭੂ ਵਿਗਿਆਨ ਮੰਤਰੀ ਕਿਰਨ ਰਿਜਿਜੂ ਨੇ ਲਿਖਿਆ, ‘ਨੀਰਜ ਚੋਪੜਾ ਨੇ ਇਤਿਹਾਸ ਰਚਿਆ ਅਤੇ ਭਾਰਤ ਨੂੰ ਇਕ ਵਾਰ ਫਿਰ ਮਾਣ ਦਿਵਾਇਆ! ਉਹ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ ਦਾ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ! ਵਧਾਈਆਂ।’

See also  BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ 'ਚ