ਪਟਿਆਲਾ ਪੁਲਿਸ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ।

ਹਾਸਲ ਜਾਣਕਾਰੀ ਮੁਤਾਬਕ ਥਾਣਾ ਜੁਲਕਾਂ ਦੇ ਐਸਐਚਓ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਰੌਹੜ ਜਗੀਰ ਦੇ ਇੰਚਾਰਜ ਜੀਤ ਸਿੰਘ ਤੇ ਟੀਮ ਨੇ ਇਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਮੁਲਜ਼ਮ ਪਾਸੋਂ ਹੋਰ ਵੀ ਜਾਣਕਾਰੀ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ, ਪੁਲਿਸ ਵੀ ਆਪਣੀ ਕਾਰਵਾਈ ਕਰ ਰਹੀ ਹੈ।

dsp gurdev singh dhaliwal


ਡੀਐੱਸਪੀ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਹਰਿਆਣਾ ਤੋਂ ਪੰਜਾਬ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ, ਤਾਂ ਇੱਕ ਬੱਸ ਦੀ ਜਾਂਚ ਦੌਰਾਨ ਪੁਲਿਸ ਨੂੰ ਵੇਖ ਕੇ ਬੱਸ ਵਿੱਚੋਂ ਉਤਰਿਆ ਇੱਕ ਵਿਅਕਤੀ ਭੱਜਣ ਲੱਗਿਆ। ਪੁਲਿਸ ਟੀਮ ਨੇ ਮੁਸਤੈਦੀ ਨਾਲ ਉਸ ਅਣਪਛਾਤੇ ਨੂੰ ਦਬੋਚ ਲਿਆ। ਇਸਤੋਂ ਬਾਅਦ ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ ਛੇ ਕਿੱਲੋ ਅਫੀਮ ਬਰਾਮਦ ਹੋਈ ਜਿਸ ਦੀ ਸ਼ਨਾਖਤ ਦੀ ਤਫਤੀਸ਼ ਕਰਨ ਮਗਰੋਂ ਉਸ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


ਇਸ ਸਬੰਧੀ ਪਟਿਆਲਾ ਦੇ ਡੀਐਸਪੀ ਰੂਰਲ ਗੁਰਦੇਵ ਸਿੰਘ ਧਾਲ਼ੀਵਾਲ਼ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੇ ਹੱਥੇ ਚੜ੍ਹੇ ਇਸ ਮੁਲ਼ਜਮ ਦੀ ਪਛਾਣ ਹਰੀਸ਼ ਪੁੱਤਰ ਭਭੂਤਾ ਰਾਮ ਵਾਸੀ ਪਿੰਡ ਨਿੰਬਲਕੋਟ ਜ਼ਿਲ੍ਹਾ ਬਾਡਮਮੋਰ ਰਾਜਸਥਾਨ ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਥਾਣਾ ਜੁਲਕਾਂ ਵਿੱਚ 18,61, 85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

See also  ਵੱਡੀ ਖ਼ਬਰ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਨੇ ਵੱਡੀ ਰਾਹਤ, ਮਿਲੀ ਜ਼ਮਾਨਤ