ਪਨਗ੍ਰੇਨ ਮੈਨੇਜਰ ਤੇ ਮੰਡੀ ਇੰਸਪੈਕਟਰ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ ‘ਚ ਗ੍ਰਿਫ਼ਤਾਰ |

0
3
ਅੰਮ੍ਰਿਤਸਰ 'ਚ 36 ਕਿਲੋ ਹੈਰੋਇਨ ਬਰਾਮਦ, ਨਾਬਾਲਗ ਸਮੇਤ 4 ਗ੍ਰਿਫ਼ਤਾਰ

ਬਰਨਾਲਾ ਵਿੱਚ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ। ਪਨਗ੍ਰੇਨ ਮੈਨੇਜਰ ਮਨਪ੍ਰੀਤ ਸਿੰਘ ਅਤੇ ਮੰਡੀ ਇੰਸਪੈਕਟਰ ਦਵਿੰਦਰ ਕੌਰ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ।ਪਨਗ੍ਰੇਨ ਮੈਨੇਜਰ ਤੇ ਮੰਡੀ ਇੰਸਪੈਕਟਰ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ ‘ਚ ਗ੍ਰਿਫ਼ਤਾਰPunjab Vigilance News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਬਰਨਾਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ‘ਤੇ ਇੱਕ ਸ਼ੈੱਲਰ ਮਾਲਕ ਤੋਂ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50,000 ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ।ਸ਼ੈੱਲਰ ਦੀ ਸਮਰੱਥਾ ਮੁਤਾਬਕ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ ਮੰਗੀ ਰਿਸ਼ਵਤਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਅਨੁਸਾਰ, ਇਹ ਕਾਰਵਾਈ ਲੱਖੀ ਕਲੋਨੀ, ਬਰਨਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪਨਗ੍ਰੇਨ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ ਦਵਿੰਦਰ ਕੌਰ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਲਈ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।ਰਿਸ਼ਵਤ ਮੰਗਣ ਦੀ ਗੱਲਬਾਤ ਕੀਤੀ ਸੀ ਰਿਕਾਰਡਸ਼ਿਕਾਇਤਕਰਤਾ ਨੇ ਕਥਿਤ ਤੌਰ ‘ਤੇ ਰਿਸ਼ਵਤ ਮੰਗਣ ਸਬੰਧੀ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਤੋਂ ਬਾਅਦ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦਿਆਂ ਦੋਵਾਂ ਅਧਿਕਾਰੀਆਂ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ।ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Read More

Rozana Times

LEAVE A REPLY

Please enter your comment!
Please enter your name here