ਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜਾ, ਜਥੇਦਾਰ ਗੜਗੱਜ ਨੇ ਕੀਤਾ ਐਲਾਨ |

0
4
Amit Shah on Parminder Jotha

ਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਮਾਰੇ ਗਏ ਪਰਮਿੰਦਰ ਸਿੰਘ ਝੋਟਾ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵੱਲੋਂ ‌ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੋਈ ਸੀ, ਜਿਸ ਕਰਕੇ ਉਸ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ। ਉਹ ਪੰਜਾਬ ਦੀ ਜਵਾਨੀ ਅਤੇ ਹਰ ਘਰ ਲਈ ਸ਼ਹੀਦ ਹੋਇਆ ਹੈ। ਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਮਾਰੇ ਗਏ ਪਰਮਿੰਦਰ ਸਿੰਘ ਝੋਟਾ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵੱਲੋਂ ‌ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੋਈ ਸੀ, ਜਿਸ ਕਰਕੇ ਉਸ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ। ਉਹ ਪੰਜਾਬ ਦੀ ਜਵਾਨੀ ਅਤੇ ਹਰ ਘਰ ਲਈ ਸ਼ਹੀਦ ਹੋਇਆ ਹੈ।ਉਧਰ, ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਤਿੰਨ ਦਿਨ ਬਾਅਦ ਪਰਿਵਾਰ ਅਤੇ ਇਸ ਸਬੰਧੀ ਸ਼ੁਰੂ ਹੋਏ ਅੰਦੋਲਨ ਸਬੰਧੀ ਬਣੀ ਸੰਘਰਸ਼ ਕਮੇਟੀ ਵੱਲੋਂ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਤੋਂ ਹਾਲ ਦੀ ਘੜੀ ਨਾਂਹ ਕਰ ਦਿੱਤੀ ਗਈ ਹੈ। ਉੱਧਰ ਅੱਜ ਕਮੇਟੀ ਵੱਲੋਂ ਲਗਾਤਾਰ ਤਿੰਨ ਦਿਨਾਂ ਤੋਂ ਬੰਦ ਚਲੇ ਆ ਰਹੇ ਮਾਨਸਾ ਸ਼ਹਿਰ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਅਪੀਲ ਕਰਨ ਤੋਂ ਬਾਅਦ ਅੱਜ ਸਾਰਾ ਸ਼ਹਿਰ ਖੁੱਲ੍ਹ ਗਿਆ ਹੈ। ਉਂਝ ਸ਼ਹਿਰ ਵਿੱਚ ਆਮ ਨਾਲੋਂ ਚਹਿਲ ਪਹਿਲ ਘੱਟ ਵਿਖਾਈ ਦਿੰਦੀ ਹੈ।ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਪੰਜਾਬ ‘ਚ ਖਰਾਬ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੁਣ ਕੁਰਸੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ, ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ।Read More

Rozana Times

LEAVE A REPLY

Please enter your comment!
Please enter your name here