ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਖ਼ਤ ਐਕਸ਼ਨ ਮੂੜ ਵਿਚ ਨਜ਼ਰ ਆ ਰਹੀ ਹੈ। ਜਿਥੇ ਪਹਿਲਾ 9 ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਤੇ ਪੱਤਰ ਲਿਖ ਅੱਗਲੇ ਤਿੰਨ ਦਿਨਾਂ ਵਿੱਚ ਜਵਾਬ ਮੰਗਿਆ ਹੈ। ਉਥੇ ਹੀ ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
BREAKING : ਏਦਾ ਨਹੀ ਮੈਂ ਤੈਨੂੰ ਛੱਡਦਾ ਭਗਵੰਤ ਸਿਆਂ ! ਭੱਜਲੇ ਜਿੱਥੇ ਭੱਜਣਾ ਹੁਣ !
ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।