ਪਾਸਪੋਰਟ ਏਜੰਟ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ, ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ |

0
9
ਗੈਂਗਸਟਰਾਂ ਖ਼ਿਲਾਫ਼ ਪੁਲਿਸ ਦਾ ਐਕਸ਼ਨ, 578 ਥਾਵਾਂ 'ਤੇ ਛਾਪੇ, 246 ਲੋਕ ਗ੍ਰਿਫ਼ਤਾਰ

ਜਲੰਧਰ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ, ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ।ਪਾਸਪੋਰਟ ਏਜੰਟ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ, ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆJalandhar Bribe News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਵਿੱਚ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮ ਮਹਿਲਾ ਏਜੰਟ ਦੀ ਪਛਾਣ ਹਰਦੀਪ ਕੌਰ ਵਜੋਂ ਹੋਈ ਹੈ।ਪਾਸਪੋਰਟ ਜਲਦੀ ਜਾਰੀ ਕਰਵਾਉਣ ਦੇ ਨਾਂ ’ਤੇ ਮੰਗੀ ਸੀ ਰਿਸ਼ਵਤਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਜਲੰਧਰ ਜ਼ਿਲ੍ਹੇ ਦੇ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ ਅਤੇ ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਚੁੱਕੀ ਸੀ। ਇਸ ਤੋਂ ਬਾਅਦ ਜਦੋਂ ਉਹ ਅਸਲ ਦਸਤਾਵੇਜ਼ਾਂ ਸਮੇਤ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ ਤਾਂ ਉਸਨੂੰ ਦੱਸਿਆ ਗਿਆ ਕਿ ਪਾਸਪੋਰਟ ਸਬੰਧੀ ਪੁਲਿਸ ਵੈਰੀਫਿਕੇਸ਼ਨ ਹਾਲੇ ਪੂਰੀ ਨਹੀਂ ਹੋਈ।ਵਿਜੀਲੈਂਸ ਦੇ ਅਨੁਸਾਰ, ਪਾਸਪੋਰਟ ਦਫ਼ਤਰ ਤੋਂ ਬਾਹਰ ਆਉਣ ਮਗਰੋਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਇੱਕ ਬੂਥ ਦੇ ਬਾਹਰ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾ। ਏਜੰਟਾਂ ਵੱਲੋਂ ਕਥਿਤ ਤੌਰ ’ਤੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਦੇ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।ਵਿਜੀਲੈਂਸ ਨੇ ਜਾਲ ਵਿਛਾ ਕੇ ਕੀਤਾ ਗ੍ਰਿਫ਼ਤਾਰਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਲ ਵਿਛਾਇਆ। ਕਾਰਵਾਈ ਦੌਰਾਨ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀਵਿਜੀਲੈਂਸ ਮੁਤਾਬਕ ਮਾਮਲੇ ਵਿੱਚ ਨਾਮਜ਼ਦ ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਇਸ ਦੇ ਨਾਲ ਹੀ ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Read More

Rozana Times

LEAVE A REPLY

Please enter your comment!
Please enter your name here