ਜੰਲਧਰ: ਪੰਜਾਬ ਵਿਚ ਅੱਜ ਪੀਆਰਟੀਸੀ-ਪਨਬੱਸ ਦੇ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਜਾਮ ਕਰਕੇ ਪੰਜਾਬ ਦੇ ਵੱਖ-ਵੱਖ ਡਿੱਪੂਆਂ ਵਿਚ ਤਕਰੀਬਨ 4000 ਬੱਸਾਂ ਦਾ ਵੱਡਾ ਜਾਮ ਲੱਗ ਗਈਆ ਹੈ। ਆਮ ਯਾਤਰੀਆਂ ਨੂੰ ਇਸ ਚੱਕੇ ਜਾਮ ਕਰਕੇ ਭਾਰੀ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। ਲਗਾਤਾਰ ਤਰੀਕਾਂ ਬਦਲਣ ਕਰਕੇ ਮੂਲਾਜ਼ਮ ਸਰਕਾਰ ਤੋਂ ਨਾਰਜ਼ ਹਨ। ਜਿਸ ਕਾਰਨ ਉਨ੍ਹਾਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
