ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ’ਤੇ ਬਦਲਿਆ ਜਾਵੇਗਾ।ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸਵਾਲ ਨੰਬਰ 1887 ਰਾਹੀਂ ਅੰਮ੍ਰਿਤਸਰ ਪੱਛਮੀ ਹਲਕੇ ਦੇ ਇਲਾਕਿਆਂ ਸ੍ਰੀ ਛੇਹਰਟਾ ਸਾਹਿਬ, ਘਨੂਪੁਰ ਕਾਲੇ, ਕੋਟ ਖਾਲਸਾ ਅਤੇ ਪੁਤਲੀਘਰ ਵਿੱਚ ਪੀਣ ਵਾਲੇ ਪਾਣੀ ਦੀਆਂ ਕਰੀਬ 50 ਸਾਲ ਪੁਰਾਣੀਆਂ ਪਾਈਪਾਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਸਰਕਾਰ ਦਾ ਧਿਆਨ ਦਿਵਾਇਆ ਕਿ ਇਨ੍ਹਾਂ ਪੁਰਾਣੀਆਂ ਪਾਈਪਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਨੂੰ ਬਦਲਣ ਲਈ ਵਿਸ਼ੇਸ਼ ਯੋਜਨਾ ਜਾਂ ਪੈਕੇਜ ਦੀ ਲੋੜ ਹੈ।ਸਵਾਲ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 2.98 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਦੇ ਸੈਕਸ਼ਨ ਵਿਛਾਏ ਜਾ ਚੁੱਕੇ ਹਨ, ਜਦਕਿ 1.42 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਪਾਈਪ ਲਾਈਨਾਂ ਦੀ ਮੁਰੰਮਤ ਕਰਵਾਈ ਗਈ ਹੈ।ਮੰਤਰੀ ਨੇ ਕਿਹਾ ਕਿ ਡਾ. ਜਸਬੀਰ ਸਿੰਘ ਸੰਧੂ ਵੱਲੋਂ ਜਿਨ੍ਹਾਂ ਇਲਾਕਿਆਂ ਦੀ ਲੋੜ ਦਰਸਾਈ ਜਾਵੇਗੀ, ਉਨ੍ਹਾਂ ਥਾਵਾਂ ’ਤੇ ਪੁਰਾਣੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨੂੰ ਪਹਿਲ ਦੇ ਆਧਾਰ ’ਤੇ ਬਦਲਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀ ਅਤੇ ਨਿਰਵਿਘਨ ਪਾਣੀ ਸਪਲਾਈ ਯਕੀਨੀ ਬਣਾਈ ਜਾ ਸਕੇ।ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਨਾਲ ਸਬੰਧਤ ਹਰ ਜ਼ਰੂਰੀ ਮੁੱਦੇ ਨੂੰ ਵਿਧਾਨ ਸਭਾ ਅਤੇ ਸਰਕਾਰ ਦੇ ਪੱਧਰ ’ਤੇ ਲਗਾਤਾਰ ਉਠਾਉਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।
- Advertisement -
Recent Posts
Most Popular
ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਅਹਿਮ ਹੁਕਮ |
Municipal Corporation elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ...
ਦਿੱਲੀ ਤੋਂ ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਵੱਲ ਆਉਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ,...
ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਸੋਨੀਪਤ ਵੱਲ ਜਾਣ ਵਾਲਾ ਨੈਸ਼ਨਲ ਹਾਈਵੇਅ...
Amarjit Singh Chawla | ਪੰਥ ‘ਚੋਂ ਛੇਕੇ ਜਾਣ ਮਗਰੋਂ ਚਾਵਲਾ ਦੇ ਵੱਡੇ ਖੁਲਾਸੇ |...
ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਜਥੇਦਾਰ ਦੇ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨਾਲ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ |
ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ...
ਝੂਠ ਨਾਲ ਭਰੇ ਪਰਚੇ ਵੰਡ ਕੇ ਲੋਕਾਂ ਨੂੰ ਡਰਾਉਣ ਦੀ ਥਾਂ ਦੱਸੋ ਤੁਸੀਂ ਪੰਜਾਬ...
ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰ ਮੁਹਾਜ਼ ’ਤੇ ਅਸਫਲ...















