ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਝੂਠਾ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਇਤਿਹਾਸਕ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਦੇ ਪਾਸ ਹੋਣ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਅਤੇ ਨਾ ਹੀ ਇਹ ਤੱਥ ਕਿ ਇੱਕ ਆਮ ਪਰਿਵਾਰ ਦਾ ਪੁੱਤਰ ਪੰਜਾਬ ਵਿੱਚ ਸਰਕਾਰ ਨੂੰ ਸੁਚਾਰੂ ਢੰਗ ਨਾਲ ਚਲਾ ਰਿਹਾ ਹੈ, ਨੂੰ ਹਜ਼ਮ ਕਰ ਪਾ ਰਹੀਆਂ ਹਨ।ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿੱਚ ‘ਲੋਕ ਮਿਲਣੀ’ ਦੌਰਾਨ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਦਾ ਉਨ੍ਹਾਂ ਦੇ ਅਥਾਹ ਪਿਆਰ, ਸਤਿਕਾਰ ਅਤੇ ਅਸ਼ੀਰਵਾਦ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਭਾਰੀ ਸਮਰਥਨ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਇਰਾਦਿਆਂ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।ਬਿਹਾਲਾ ਵਿੱਚ ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਹਜ਼ਾਰਾਂ ਲੋਕ ਨਾ ਸਿਰਫ਼ ਪੰਡਾਲ ਵਿੱਚ ਸਗੋਂ ਨੇੜਲੇ ਘਰਾਂ ਦੀਆਂ ਛੱਤਾਂ, ਬਾਲਕੋਨੀਆਂ ਅਤੇ ਬੋਹੜ ਦੇ ਦਰੱਖਤਾਂ ‘ਤੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਣਨ ਲਈ ਇਕੱਠੇ ਹੋਏ। ਇਲਾਕੇ ਦੇ ਲੋਕਾਂ ਨੇ ਪੂਰੇ ਸਮਾਗਮ ਦੌਰਾਨ ਤਾੜੀਆਂ ਅਤੇ ਜੈਕਾਰਿਆਂ ਨਾਲ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ।ਇਸ ਮੌਕੇ ‘ਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਲੋਕ ਭਲਾਈ ਕਾਰਜਾਂ ਲਈ ਸ੍ਰੀ ਸਾਹਿਬ (ਤਲਵਾਰ) ਭੇਟ ਕਰਕੇ ਸਨਮਾਨਿਤ ਕੀਤਾ। ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਰੀ ਸਮਰਥਨ ਪੰਜਾਬ ਅਤੇ ਇਸਦੇ ਲੋਕਾਂ ਦੀ ਭਲਾਈ, ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰਨ ਦੇ ਉਨ੍ਹਾਂ ਦੇ ਇਰਾਦੇ ਨੂੰ ਮਜ਼ਬੂਤ ਕਰਦਾ ਹੈ।
Rozana Times















