ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਵਿਨੀਪੈਗ ਚ ਹੋਈਆਂ ਵਿਸ਼ਵ ਪੁਲਿਸ ਖੇਡਾਂ ਚ ਪੰਜਾਬ ਪੁਲਿਸ ਦੇ ਖਿਡਾਰੀ ਨੇ ਦੋ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਹੀ ਨਹੀਂ ਬਲਕਿ ਭਾਰਤ ਦਾ ਨਾਂ ਵੀ ਰੌਸ਼ਨ ਕੀਤਾ ਹੈ ਹੁਸ਼ਿਆਰਪੁਰ ਦੇ ਨਾਲ ਲਗਦੇ ਪਿੰਡ ਬਾਗਪੁਰ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਨੇ 100 ਮੀਟਰ ਅਤੇ 200 ਮੀਟਰ ਦੀ ਦੌੜ ਚ ਸਿਲਵਰ ਮੈਡਲ ਜਿੱਤਿਆ ਹੈ।

ਅੱਜ ਓਸਦਾ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਪਰਿਵਾਰ ਵੱਲੋਂ ਭਰਵਾ ਸਵਾਗਤ ਕੀਤਾ ਗਿਆ ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਸੁਪਨਾ ਸੀ ਕਿ ਉਹ ਗੋਲਡ ਮੈਡਲ ਜਿੱਤੇ ਪਰ ਉਸ ਨੂੰ ਸਿਲਵਰ ਮੈਡਲ ਨਾਲ ਹੀ ਸੰਤੁਸ਼ਟੀ ਕਰਨੀ ਪਈ ਹੈ ਉਸ ਨੇ ਦੱਸਿਆ ਕਿ ਇਨਾਂ ਖੇਡਾਂ ਚ 70 ਦੇਸ਼ਾ ਦੀਆ ਟੀਮਾਂ ਨੇ ਹਿੱਸਾ ਲਿਆ ਸੀ।
Related posts:
ਅੰਮ੍ਰਿਤਸਰ ਵਿਖੇ ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ
ਬਠਿੰਡਾ ਦੇ ਵਿਚ ਵੀ ਭਾਰਤੀ ਜਨਤਾ ਪਾਰਟੀ ਬੀਜੇਪੀ ਦੀ ਤਰਫ਼ੋਂ ਰੰਗਾਂ ਅਤੇ ਫੁੱਲਾਂ ਦੇ ਨਾਲ ਹੋਲੀ ਮਨਾਈ ਗਈ
ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨ...
ਜਿਸਮ ਫਿਰੋਸ਼ੀ ਦੇ ਨਾਜਾਇਜ਼ ਧੰਦੇ ਤੇ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ, ਤਿੰਨ ਹੋਟਲਾਂ ਤੋਂ 13 ਲੜਕੀਆਂ ਅਤੇ 5 ਲੜਕ...