ਪੁਲਿਸ ਦੀ ਵੱਡੀ ਕਾਰਵਾਈ: 4 ਨੌਜਵਾਨ ਗ੍ਰਿਫ਼ਤਾਰ, 3 ਗੈਰ-ਕਾਨੂੰਨੀ ਪਿਸਤੌਲ ਤੇ 14 ਕਾਰਤੂਸ ਬਰਾਮਦ | ਪੰਜਾਬ ਖ਼ਬਰਾਂ

0
2
ਪੁਲਿਸ ਅਤੇ ਏਜੀਟੀਐਫ਼ ਨੇ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ ਕੀਤਾ ਗ੍ਰਿਫਤਾਰ | ਪੰਜਾਬ ਖ਼ਬਰਾਂ



Last Updated:Jun 28, 2026 6:29 PM ISTਅੰਮ੍ਰਿਤਸਰ ਦੇ ਅਜਨਾਲਾ ਵਿੱਚ ਪੁਲਿਸ ਨੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 3 ਗੈਰ-ਕਾਨੂੰਨੀ ਪਿਸਤੌਲ, 14 ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।ਪੁਲਿਸ ਦੀ ਵੱਡੀ ਕਾਰਵਾਈ: 4 ਨੌਜਵਾਨ ਗ੍ਰਿਫ਼ਤਾਰ, 3 ਗੈਰ-ਕਾਨੂੰਨੀ ਪਿਸਤੌਲ ਤੇ 14 ਕਾਰਤੂਸ ਬਰਾਮਦਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਖੇਤਰ ਵਿੱਚ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, 14 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਿਸ ਇਸ ਕਾਰਵਾਈ ਨੂੰ ਖੇਤਰ ਵਿੱਚ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੀ ਅਹਿਮ ਸਫਲਤਾ ਮੰਨ ਰਹੀ ਹੈ।ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਅਜਨਾਲਾ ਦੇ ਫੂਲੇ ਚੱਕ, ਸਰਾਏ ਅਤੇ ਟੇਡਾ ਕਲਾਂ ਪਿੰਡਾਂ ਦੇ ਨਾਲ-ਨਾਲ ਰਾਜਾਸਾਂਸੀ ਦੇ ਲੱਦੇਹ ਪਿੰਡ ਦੇ ਰਹਿਣ ਵਾਲੇ ਹਨ।ਜਾਣਕਾਰੀ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਗੈਰ-ਕਾਨੂੰਨੀ ਹਥਿਆਰਾਂ ਨਾਲ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨਾਕਾਬੰਦੀ ਕਰਕੇ ਚਾਰਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, 14 ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ।ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਅਤੇ ਕੀ ਮੁਲਜ਼ਮਾਂ ਦੇ ਹੋਰ ਅਪਰਾਧਿਕ ਗਿਰੋਹਾਂ ਨਾਲ ਵੀ ਕੋਈ ਸਬੰਧ ਹਨ।Read More



Rozana Times

LEAVE A REPLY

Please enter your comment!
Please enter your name here