Last Updated:Jul 18, 2026 4:14 PM ISTਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਟਿਆਲਾ ਨਗਰ ਨਿਗਮ ਵਿੱਚ ਹੜਕੰਪ ਮਚ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਨਗਰ ਨਿਗਮ ਵਿੱਚ ਸਕਿਲਡ ਵਰਕਰ ਵਜੋਂ ਤਾਇਨਾਤ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿੱਚ ਗੜਬੜੀ, ਨਗਰ ਨਿਗਮ ਦਾ ਸਕਿਲਡ ਵਰਕਰ ਗ੍ਰਿਫ਼ਤਾਰ… ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਟਿਆਲਾ ਨਗਰ ਨਿਗਮ ਵਿੱਚ ਹੜਕੰਪ ਮਚ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਨਗਰ ਨਿਗਮ ਵਿੱਚ ਸਕਿਲਡ ਵਰਕਰ ਵਜੋਂ ਤਾਇਨਾਤ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਨਦੀਪ ਸਿੰਘ ਨੇ ਇੱਕ ਲਾਭਪਾਤਰੀ ਦੇ ਬੈਂਕ ਖਾਤੇ ਵਿੱਚੋਂ ਕਰੀਬ ਡੇਢ ਲੱਖ ਰੁਪਏ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਲਏ ਸਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਸਬੂਤਾਂ ਦੇ ਆਧਾਰ ‘ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਡੀਐਸਪੀ ਸੰਜੀਵ ਸਿੰਗਲਾ ਨੇ ਕਿਹਾ ਕਿ ਫਿਲਹਾਲ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਪੂਰੇ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਸ ਕਥਿਤ ਗੜਬੜੀ ਵਿੱਚ ਹੋਰ ਕੋਈ ਵਿਅਕਤੀ ਵੀ ਸ਼ਾਮਲ ਸੀ ਜਾਂ ਨਹੀਂ।ਉਨ੍ਹਾਂ ਕਿਹਾ ਕਿ ਜਾਂਚ ਅਜੇ ਜਾਰੀ ਹੈ ਅਤੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਸ ਮਾਮਲੇ ਵਿੱਚ ਹੋਰ ਵੀ ਕੁਝ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆ ਸਕਦੀ ਹੈ। ਜੇਕਰ ਜਾਂਚ ਦੌਰਾਨ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਹੋਏ ਵਿੱਤੀ ਲੈਣ-ਦੇਣ ਅਤੇ ਹੋਰ ਸੰਭਾਵਿਤ ਬੇਨਿਯਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।Read More














