Last Updated:Jul 17, 2026 8:53 PM ISTਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬਣਾਏ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਸੰਪਰਕ (ਕਨੈਕਟੀਵਿਟੀ) ਨੂੰ ਮਜ਼ਬੂਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ 5470 ਕਰੋੜ ਰੁਪਏ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸੂਬੇ ਨੂੰ ਸਮਰਪਿਤ ਕੀਤੇ।ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ ਵਿੱਚ ਨਵੇਂ ਦੌਰ ਦੀ ਸ਼ੁਰੂਆਤ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂਚੰਡੀਗੜ੍ਹ/ਜਲੰਧਰ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਸੂਬੇ ਦੇ ਵਿਕਾਸ ਦੇ ਇਤਿਹਾਸ ਵਿੱਚ ਇੱਕ ਨਵੇਂ ਅਧਿਆਏ ਅਤੇ ਨਵੇਂ ਦੌਰ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੀ ਤਕਦੀਰ ਬਦਲਣ ਦਾ ਮਨ ਬਣਾ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਨਿਰਣਾਇਕ ਸਿਆਸੀ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ।ਜਲੰਧਰ ਕੈਂਟ ਵਿਖੇ ‘ਅੰਮ੍ਰਿਤ ਭਾਰਤ ਸਟੇਸ਼ਨ ਸਕੀਮ’ ਤਹਿਤ ਮੁੜ-ਵਿਕਸਿਤ ਕੀਤੇ ਗਏ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦਾ ਪੰਜਾਬੀਆਂ ਦਾ ਪ੍ਰਭਾਵਸ਼ਾਲੀ ਇਕੱਠ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪੰਜਾਬੀਆਂ ਦਾ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਵਿਜ਼ਨ ਵਿੱਚ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਜੀ ਦੀ ਇਹ ਫੇਰੀ ਸਿਰਫ਼ ਇੱਕ ਰੇਲਵੇ ਸਟੇਸ਼ਨ ਦਾ ਉਦਘਾਟਨ ਨਹੀਂ ਹੈ, ਸਗੋਂ ਇਹ ਹਰ ਪੰਜਾਬੀ ਲਈ ਵਿਕਾਸ, ਉਮੀਦ ਅਤੇ ਨਵੇਂ ਮੌਕਿਆਂ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੈ।”ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬਣਾਏ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਸੰਪਰਕ (ਕਨੈਕਟੀਵਿਟੀ) ਨੂੰ ਮਜ਼ਬੂਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ 5470 ਕਰੋੜ ਰੁਪਏ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸੂਬੇ ਨੂੰ ਸਮਰਪਿਤ ਕੀਤੇ।ਸੰਧੂ ਨੇ ਕੇਂਦਰ ਸਰਕਾਰ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੇ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰਿਕਾਰਡ ਨਿਵੇਸ਼ ਕੀਤਾ ਹੈ। ਵਰਤਮਾਨ ਸਮੇਂ ਵਿੱਚ ਸੂਬੇ ਅੰਦਰ 26,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ, ਜੋ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰਨਗੇ, ਵਪਾਰ ਤੇ ਉਦਯੋਗ ਨੂੰ ਮਜ਼ਬੂਤੀ ਦੇਣਗੇ ਅਤੇ ਨੌਜਵਾਨਾਂ ਲਈ ਤਰੱਕੀ ਦੇ ਰਾਹ ਖੋਲ੍ਹਣਗੇ।ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਧੂ ਨੇ ਕਿਹਾ ਕਿ ਸੂਬਾ ਇਸ ਵੇਲੇ ਆਰਥਿਕ ਮੰਦਹਾਲੀ, ਵਧ ਰਹੇ ਕਰਜ਼ੇ ਅਤੇ ਨੌਜਵਾਨਾਂ ਵਿੱਚ ਨਿਰਾਸ਼ਾ ਦੇ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਅੱਜ ਪੰਜਾਬ ਦੀਆਂ ਮਾਵਾਂ ਆਪਣੇ ਪੁੱਤਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਲੱਖਾਂ ਨੌਜਵਾਨ ਮੌਤ ਦੇ ਮੂੰਹ ਵਿੱਚ ਪੈਰ ਰੱਖ ਕੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ। ਸਾਡੀ ਖੇਤੀਬਾੜੀ ਸੰਕਟ ਵਿੱਚ ਹੈ, ਉਦਯੋਗ ਸੰਘਰਸ਼ ਕਰ ਰਹੇ ਹਨ ਅਤੇ ਸੂਬੇ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕੀ ਹੈ। ਇਨ੍ਹਾਂ ਗੰਭੀਰ ਚੁਣੌਤੀਆਂ ਦੇ ਸਥਾਈ ਹੱਲ ਲਈ ਸੂਬੇ ਨੂੰ ਇੱਕ ਦੂਰਅੰਦੇਸ਼ ਅਤੇ ਦ੍ਰਿੜ ਅਗਵਾਈ ਦੀ ਲੋੜ ਹੈ।”ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਅਤੇ ਭਵਿੱਖ ਇਸੇ ਧਰਤੀ ‘ਤੇ ਹੈ, ਉਨ੍ਹਾਂ ਨੂੰ ਆਪਣਾ ਵਤਨ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬੇ ਵਿੱਚ ‘ਡਬਲ-ਇੰਜਣ ਸਰਕਾਰ’ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਨਾਲ ਤਾਲਮੇਲ ਕਰਕੇ ਚੱਲਣ ਵਾਲੀ ਭਾਜਪਾ ਸਰਕਾਰ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਡਬਲ-ਇੰਜਣ ਮਾਡਲ ਨੇ ਦੇਸ਼ ਦੇ ਕਈ ਹੋਰ ਸੂਬਿਆਂ ਦੀ ਤਕਦੀਰ ਬਦਲੀ ਹੈ, ਉਵੇਂ ਹੀ ਪੰਜਾਬ ਵੀ ਕੇਂਦਰ ਅਤੇ ਸੂਬੇ ਦੇ ਸਾਂਝੇ ਸਹਿਯੋਗ ਨਾਲ ਤੇਜ਼ੀ ਨਾਲ ਤਰੱਕੀ, ਕੁਸ਼ਲ ਸ਼ਾਸਨ ਅਤੇ ਖੁਸ਼ਹਾਲੀ ਦੇ ਰਾਹ ‘ਤੇ ਪਰਤ ਸਕਦਾ ਹੈ।ਅੰਤ ਵਿੱਚ, ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਅਟੁੱਟ ਵਿਸ਼ਵਾਸ ਪ੍ਰਗਟਾਉਂਦਿਆਂ ਸੰਧੂ ਨੇ ਕਿਹਾ ਕਿ ਪੰਜਾਬ ਅੱਜ ਇੱਕ ਇਤਿਹਾਸਕ ਮੋੜ ‘ਤੇ ਖੜ੍ਹਾ ਹੈ ਅਤੇ ਅੱਜ ਤੋਂ ਸ਼ੁਰੂ ਹੋਇਆ ਇਹ ਸਫ਼ਰ ਪੰਜਾਬ ਨੂੰ ਮੁੜ ਇੱਕ ਖੁਸ਼ਹਾਲ, ਅਗਾਂਹਵਧੂ ਅਤੇ ਸ਼ਾਂਤਮਈ ਸੂਬਾ ਬਣਾ ਕੇ ਇਸਦੀ ਪੁਰਾਣੀ ਸ਼ਾਨ ਬਹਾਲ ਕਰੇਗਾ /ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ ਵਿੱਚ ਨਵੇਂ ਦੌਰ ਦੀ ਸ਼ੁਰੂਆਤ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂRead More
- Advertisement -
Recent Posts
Most Popular
punjab government challenges high court da order in supreme court |
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਪਿੱਛੇ ਸਰਕਾਰ ਨੇ ਵਿੱਤੀ...
Punjab Weather Alert- ਪੰਜਾਬ ਦੇ 10 ਜਿਲ੍ਹਿਆਂ ਵਿਚ ਭਾਰੀ ਮੀਂਹ ਤੇ ਤੂਫਾਨ ਦਾ ਅਲਰਟ...
Punjab Weather Alert- ਪੰਜਾਬ ਦੇ ਕਪੂਰਥਲਾ, ਬਠਿੰਡਾ, ਫਰੀਦਕੋਟ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਸੰਗਰੂਰ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ...
ਮਾਨ ਸਰਕਾਰ DA ਮੁੱਦੇ ‘ਤੇ ਸੁਪਰੀਮ ਕੋਰਟ ਪਹੁੰਚੀ: ਕਿਹਾ- ₹14,191 ਕਰੋੜ ਦਾ ਭੁਗਤਾਨ ਸੰਭਵ...
Punjab DA Arrear Payment-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਬਕਾਇਆ ਡੀਏ/ਡੀਆਰ (ਮਹਿੰਗਾਈ ਭੱਤਾ/ਮਹਿੰਗਾਈ ਰਾਹਤ) ਦੀ ਅਦਾਇਗੀ ਸੰਬੰਧੀ ਹਾਈ ਕੋਰਟ ਦੇ ਹੁਕਮਾਂ ਨੂੰ...
ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ...
Last Updated:Sep 01, 2026 8:35 PM IST
ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ...
ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ...
ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆਪੰਥਕ ਹਿਤਾਂ ਦਾ ਦਾਅਵਾ ਕਰਨ...















