ਪ੍ਰਸੰਸ਼ਕਾਂ ਦੇ ਦਿਲਾਂ ‘ਚ ਸਿੱਧੂ ਅੱਜ ਵੀ ਜ਼ਿੰਦਾ _ ਬਲਕੌਰ ਸਿੰਘ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰਸੰਸ਼ਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾ’ ਨੇ ਰਿਲੀਜ਼ ਹੋਣ ਮਗਰੋਂ ਕੁਝ ਸਮੇਂ ‘ਚ ਹੀ ਰਿਕਾਰਡ ਤੋੜ ਦਿੱਤੇ ਹਨ। ਇਸ ਗੀਤ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰਸੰਸ਼ਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਹੈ। ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾ’ ਅੱਜ ਸਵੇਰੇ 10 ਵਜੇ ਰਿਲੀਜ਼ ਹੋਇਆ, ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤ ਇਸ ਤਰ੍ਹਾਂ ਲਗਾਤਾਰ ਆਉਣਗੇ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਅੱਜ ਰਿਲੀਜ਼ ਹੋ ਗਿਆ ਹੈ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਤੀਜਾ ਗੀਤ ਰਿਲੀਜ਼ ਹੋਇਆ ਹੈ।

post by parmvir singh

See also  ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਨੇ ਸੁਖਪਾਲ ਖਹਿਰਾ ਦਾ ਫੂਕਿਆ ਪੁਤਲਾ ਤੇ ਕੀਤਾ ਰੋਸ ਪ੍ਰਦਰਸ਼ਨ