ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਨੇ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਕਲਾਕਾਰ ਦੀ ਮੌਤ ਦੀ ਜਾਣਕਾਰੀ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਉੱਪਰ ਸ਼ੇਅਰ ਕੀਤੀ ਗਈ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, “ਅਸੀਂ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਅਦਾਕਾਰ ਅੰਮ੍ਰਿਤਪਾਲ ਛੋਟੂ ਨਹੀਂ ਰਹੇ।

ਅਨੇਕਾਂ ਰੋਲ ਨਿਭਾਉਣ ਦੇ ਨਾਲ ਨਾਲ ਛੋਟੂ ਭਗਵੰਤ ਮਾਨ ਨਾਲ ਕੰਮ ਕਰਦੇ ਹੋਏ ਵੀ ਦਿਖਾਈ ਦੇ ਚੁੱਕੇ ਹਨ। ਉਨ੍ਹਾਂ ਦਾ ਅਚਾਨਕ ਦਿਹਾਂਤ ਪੰਜਾਬੀ ਸਿਨੇਮਾ ਜਗਤ ਲਈ ਬਹੁਤ ਵੱਡਾ ਘਾਟਾ ਹੈ।
post by parmvir singh