ਪੰਜਾਬ ਕਾਂਗਰਸ ‘ਚ ਟਿਕਟਾਂ ਦੀ ਤਿਆਰੀ, ਉਮੀਦਵਾਰਾਂ ਦੀ ਚੋਣ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ |

0
4
Khabran Da Prime Time

ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਲਈ ਤਿੰਨ ਮੈਂਬਰੀ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਚੋਣਾਂ ਲਈ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦੀ ਜਾਂਚ ਅਤੇ ਚੋਣ ਸਬੰਧੀ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਏਗੀ। ਪੰਜਾਬ ਕਾਂਗਰਸ ‘ਚ ਟਿਕਟਾਂ ਦੀ ਤਿਆਰੀ, ਉਮੀਦਵਾਰਾਂ ਦੀ ਚੋਣ ਲਈ ਸਕ੍ਰੀਨਿੰਗ ਕਮੇਟੀ ਦਾ ਗਠਨਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਲਈ ਤਿੰਨ ਮੈਂਬਰੀ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਚੋਣਾਂ ਲਈ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦੀ ਜਾਂਚ ਅਤੇ ਚੋਣ ਸਬੰਧੀ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਏਗੀ।ਇਸ ਕਮੇਟੀ ਦੀ ਅਗਵਾਈ ਡਾ. ਸ਼੍ਰੀਵੇਲਾ ਪ੍ਰਸਾਦ ਕਰਨਗੇ, ਜਿਨ੍ਹਾਂ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਚਿਨ ਸਾਵੰਤ ਅਤੇ ਨਿਵੇਦਿਤ ਅਲਵਾ ਨੂੰ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਸਕ੍ਰੀਨਿੰਗ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ (CLP) ਦੇ ਆਗੂ ਵੀ ਮੈਂਬਰ ਹੁੰਦੇ ਹਨ।ਕਮੇਟੀ ਵੱਲੋਂ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਦਾਅਵੇਦਾਰੀ ਨੂੰ ਪਰਖਣ ਤੋਂ ਬਾਅਦ ਨਾਵਾਂ ਦੀ ਸਿਫ਼ਾਰਸ਼ ਪਾਰਟੀ ਹਾਈਕਮਾਨ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਟਿਕਟਾਂ ਸਬੰਧੀ ਅੰਤਿਮ ਫੈਸਲਾ ਪਾਰਟੀ ਹਾਈਕਮਾਨ ਵੱਲੋਂ ਲਿਆ ਜਾਵੇਗਾ।Read More

Rozana Times

LEAVE A REPLY

Please enter your comment!
Please enter your name here