ਪੰਜਾਬ ਕਾਂਗਰਸ ‘ਚ ਵਧਿਆ ਅੰਦਰੂਨੀ ਕਲੇਸ਼, ਰਾਜਾ ਵੜਿੰਗ ਦੇ ਹੱਕ ‘ਚ ਨਿੱਤਰੇ ਸਿਮਰਜੀਤ ਸਿੰਘ ਬੈਂਸ | ਪੰਜਾਬ ਖ਼ਬਰਾਂ

0
1
ਪੰਜਾਬ ਕਾਂਗਰਸ 'ਚ ਵਧਿਆ ਅੰਦਰੂਨੀ ਕਲੇਸ਼, ਰਾਜਾ ਵੜਿੰਗ ਦੇ ਹੱਕ 'ਚ ਨਿੱਤਰੇ ਸਿਮਰਜੀਤ ਸਿੰਘ ਬੈਂਸ | ਪੰਜਾਬ ਖ਼ਬਰਾਂ



Last Updated:Jul 05, 2026 8:27 PM ISTਲੁਧਿਆਣਾ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਦੌਰਾਨ ਰਾਜਾ ਵੜਿੰਗ ਦਾ ਸਮਰਥਨ ਕੀਤਾ। ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀਆਂ ‘ਤੇ ਵੀ ਤਿੱਖੇ ਹਮਲੇ ਕੀਤੇ।ਪੰਜਾਬ ਕਾਂਗਰਸ ‘ਚ ਵਧਿਆ ਅੰਦਰੂਨੀ ਕਲੇਸ਼, ਰਾਜਾ ਵੜਿੰਗ ਦੇ ਹੱਕ ‘ਚ ਨਿੱਤਰੇ ਸਿਮਰਜੀਤ ਸਿੰਘ ਬੈਂਸ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦੇ ਦਰਮਿਆਨ ਲੁਧਿਆਣਾ ਤੋਂ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖੁੱਲ੍ਹ ਕੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਬੈਂਸ ਨੇ ਵਿਰੋਧੀ ਧੜੇ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਤਾਂ ਕੁਝ ਲੋਕ ਜਾਣਬੁੱਝ ਕੇ ਰਾਜਾ ਵੜਿੰਗ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਬੈਂਸ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਰਾਜਾ ਵੜਿੰਗ ਨੇ ਪਾਰਟੀ ਨੂੰ ਮੁੜ ਸੰਗਠਿਤ ਕਰਨ ਲਈ ਲਗਾਤਾਰ ਮਿਹਨਤ ਕੀਤੀ ਹੈ ਅਤੇ ਕਾਂਗਰਸ ਨੂੰ ਦੁਬਾਰਾ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਹੁਣ ਕੁਝ ਆਗੂ ਨਿੱਜੀ ਸਿਆਸੀ ਲਾਭ ਲਈ ਪਾਰਟੀ ਅੰਦਰ ਮਾਹੌਲ ਖਰਾਬ ਕਰ ਰਹੇ ਹਨ।ਇਸ ਦੌਰਾਨ ਬੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਚੰਨੀ ਨੂੰ ਉਸ ਵੇਲੇ ਮੁੱਖ ਮੰਤਰੀ ਬਣਾਇਆ ਗਿਆ ਸੀ ਜਦੋਂ ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਵਿਵਾਦ ਚੱਲ ਰਿਹਾ ਸੀ। ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਨਗਰ ਨਿਗਮ ਚੋਣਾਂ ਦੌਰਾਨ ਚੰਨੀ ਕਿੰਨੇ ਕੌਂਸਲਰ ਜਿਤਾਉਣ ਵਿੱਚ ਕਾਮਯਾਬ ਰਹੇ ਸਨ।ਪ੍ਰੈੱਸ ਕਾਨਫਰੰਸ ਦੌਰਾਨ ਬੈਂਸ ਅਤੇ ਕਮਲਜੀਤ ਕੜਵੱਲ ਵਿਚਾਲੇ ਚੱਲ ਰਿਹਾ ਵਿਵਾਦ ਵੀ ਮੁੜ ਚਰਚਾ ਵਿੱਚ ਆ ਗਿਆ। ਬੈਂਸ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਉਨ੍ਹਾਂ ਨੂੰ ਬੇਵਜ੍ਹਾ ਵਿਵਾਦ ਵਿੱਚ ਘਸੀਟਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੋ ਆਗੂ ਉਨ੍ਹਾਂ ‘ਤੇ ਗੰਭੀਰ ਇਲਜ਼ਾਮ ਲਗਾ ਰਹੇ ਹਨ, ਉਹ ਖੁਦ ਕਈ ਸਵਾਲਾਂ ਦੇ ਘੇਰੇ ਵਿੱਚ ਹਨ।ਬੈਂਸ ਨੇ ਇਹ ਵੀ ਦਾਅਵਾ ਕੀਤਾ ਕਿ ਸਬੰਧਤ ਆਗੂ ਕੋਲੋਂ ਉਨ੍ਹਾਂ ਦੇ ਕਰੀਬ 82 ਲੱਖ ਰੁਪਏ ਲੈਣੇ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਣ ‘ਤੇ ਉਹ ਇਸ ਮਾਮਲੇ ਨਾਲ ਜੁੜੇ ਹੋਰ ਸਬੂਤ ਅਤੇ ਦਸਤਾਵੇਜ਼ ਵੀ ਜਨਤਕ ਕਰਨਗੇ।Read More



Rozana Times

LEAVE A REPLY

Please enter your comment!
Please enter your name here