ਪੰਜਾਬ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਲੀਡਰ ਦੇ ਭਰਾ ਅਤੇ ਭਤੀਜੇ ‘AAP’ ਵਿੱਚ ਸ਼ਾਮਲ |

0
18
Hurricane Isaias: ਤੂਫਾਨ ਤੇ ਮੀਂਹ ਕਾਰਨ ਕਈ ਸ਼ਹਿਰਾਂ ਦੀ ਬਿਜਲੀ ਗੁੱਲ, ਅੱਜ ਰਾਤ..

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਲੀਡਰ ਦੇ ਭਰਾ ਅਤੇ ਭਤੀਜੇ ‘AAP’ ਵਿੱਚ ਸ਼ਾਮਲ ਜਲੰਧਰ ਉੱਤਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸੀ ਆਗੂ ਮਾਈਕ ਖੋਸਲਾ ਦੇ ਭਰਾ ਰਾਜ ਖੋਸਲਾ ਅਤੇ ਭਤੀਜੇ ਦੇਵਨ ਖੋਸਲਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੋਵਾਂ ਨੂੰ ‘ਆਪ’ ਦੇ ਵਾਰਡ ਇੰਚਾਰਜ ਡਾ. ਬੀ.ਡੀ. ਸ਼ਰਮਾ ਨੇ ਮੇਅਰ ਵਨੀਤ ਧੀਰ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।ਜਲੰਧ ਉੱਤਰ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮੇਅਰ ਵਨੀਤ ਧੀਰ ਲਗਾਤਾਰ ਹਲਕੇ ਵਿੱਚ ਸਰਗਰਮ ਹਨ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਾਰਡ ਇੰਚਾਰਜ ਡਾ. ਬੀ.ਡੀ. ਸ਼ਰਮਾ ਦੀ ਅਗਵਾਈ ਹੇਠ ਮੇਅਰ ਵਨੀਤ ਧੀਰ ਨੇ ਰਾਜ ਖੋਸਲਾ ਅਤੇ ਦੇਵਨ ਖੋਸਲਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।ਮੇਅਰ ਵਨੀਤ ਧੀਰ ਨੇ ਕਿਹਾ ਕਿ ਰਾਜ ਖੋਸਲਾ ਅਤੇ ਦੇਵਨ ਖੋਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਖੋਸਲਾ ਅਤੇ ਦੇਵਨ ਖੋਸਲਾ ਨੇ ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਹਲਕੇ ਵਿੱਚ ਕਾਂਗਰਸੀ ਵਰਕਰਾਂ ਨੂੰ ਅੱਗੇ ਵਧਣ ਦਾ ਲੋੜੀਂਦਾ ਮੌਕਾ ਨਹੀਂ ਮਿਲਦਾ। ਇੰਨਾ ਹੀ ਨਹੀਂ, ਪਿਛਲੇ ਕਈ ਸਾਲਾਂ ਤੋਂ ਹਲਕੇ ਵਿੱਚ ਕੋਈ ਵਿਕਾਸ ਕਾਰਜ ਨਹੀਂ ਹੋਇਆ।Read More

Rozana Times

LEAVE A REPLY

Please enter your comment!
Please enter your name here