Last Updated:Jun 28, 2026 5:32 PM ISTPunjab Congress meeting : ਪੰਜਾਬ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਤਲਬਨਾਮੇ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ ਬੁਲਾਈ ਹੈ। ਪ੍ਰਤਾਪ ਸਿੰਘ ਬਾਜਵਾ ਕਰਨਗੇ ਅਗਵਾਈ।ਪੰਜਾਬ ਕਾਂਗਰਸ ਨੇ ਸੱਦੀ ਮੀਟਿੰਗ, ਪ੍ਰਤਾਪ ਸਿੰਘ ਬਾਜਵਾ ਕਰਨਗੇ ਅਗਵਾਈ Punjab Congress meeting: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਤਲਬਨਾਮੇ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਅੱਜ ਅਹਿਮ ਮੀਟਿੰਗ ਬੁਲਾਈ ਹੈ। ਜਾਣਕਾਰੀ ਮੁਤਾਬਕ ਇਹ ਮੀਟਿੰਗ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਅੱਜ ਸ਼ਾਮ 7:30 ਵਜੇ ਹੋਵੇਗੀ।ਇਸ ਮੀਟਿੰਗ ਦੀ ਅਗਵਾਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਲਕੇ ਤਲਬ ਕੀਤੇ ਜਾਣ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਅਤੇ ਅਗਲੇ ਕਦਮਾਂ ‘ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ, ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋਣਗੇ ਅਤੇ ਪੂਰੀ ਨਿਮਰਤਾ ਨਾਲ ਸਰਕਾਰ ਦਾ ਪੱਖ ਰੱਖਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਅਤੇ ਕੌਮ ਦਾ ਸਰਵਉੱਚ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਰ ਹੁਕਮ ਅਤੇ ਆਦੇਸ਼ ਨੂੰ ਪੂਰੀ ਸ਼ਰਧਾ ਨਾਲ ਸਵੀਕਾਰਿਆ ਜਾਵੇਗਾ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਤਲਬ ਕੀਤੇ ਗਏ ਸਾਰੇ ਮੰਤਰੀ, ਵਿਧਾਇਕ ਅਤੇ ਵਿਧਾਨ ਸਭਾ ਦੇ ਸਪੀਕਰ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਇੱਕ ਨਿਮਾਣੇ ਸਿੱਖ ਵਜੋਂ ਸਰਕਾਰ ਦੀ ਸਥਿਤੀ ਅਤੇ ਆਪਣਾ ਪੱਖ ਪੇਸ਼ ਕਰਨਗੇ।Read More
Rozana Times















