ਲਹਿਰਾਗਾਗਾ ਵਿਖੇ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਪੰਜਾਬ ਕਿਸਾਨ ਯੂਨੀਅਨ ਦਿੱਲੀ ਵਿਖੇ ਵੱਡਾ ਇਕੱਠ ਕਰੇਗੀ। ਇਹ ਵਿਚਾਰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇਥੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਨ ਸਮੇਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤਹਿਤ 13 ਮਹੀਨੇ ਦਿੱਲੀ ਦੇ ਬਾਰਡਰਾਂ ਤੇ ਵਿਸ਼ਾਲ ਧਰਨਾ ਲਾਇਆ ਗਿਆ, ਜਿਸ ਸਦਕਾ ਹੀ ਤਿੰਨ ਕਾਲੇ ਬਿੱਲ ਵਾਪਸ ਕਰਵਾਏ ਗਏ। ਇਸ ਤੋਂ ਇਲਾਵਾ ਹੋਰ ਮੰਗਾਂ ਸਬੰਧੀ ਵੀ ਮੰਗ ਪੱਤਰ ਦੇ ਕੇ ਆਏ ਸੀ ਬੰਦੀ ਸਿੰਘਾ ਸਮੇਤ ਹੋਰ ਵੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਆਦਿ ਮੰਗਾਂ ਨੂੰ ਲੈ ਕੇ 20 ਮਾਰਚ ਨੂੰ ਦਿੱਲੀ ਵਿਖੇ ਇਕ ਵੱਡਾ ਇਕੱਠ ਰੱਖਿਆ ਜਾਵੇਗਾ। ਇਸ ਵਿੱਚ ਐਮ ਐਸ ਪੀ ਸਬੰਧੀ ਮੁੱਦੇ ਵੀ ਸਾਂਝੇ ਕੀਤੇ ਜਾਣਗੇ। ਉਹਨਾਂ ਸਪਸ਼ਟ ਤੌਰ ਤੇ ਕਿਹਾ, ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਨਤਾ ਨੂੰ ਪਈਆਂ ਮੁਫ਼ਤਖੋਰੀ ਦੀਆਂ ਆਦਤਾਂ ਬੰਦ ਕਰਨੀਆਂ ਚਾਹੀਦੀਆਂ ਹਨ।
ਇਨ੍ਹਾਂ ਦੇ ਬਦਲੇ ਸਿਹਤ ਅਤੇ ਸਿੱਖਿਆ ਸਹੂਲਤਾਂ ਮੁਫ਼ਤ ਦੇਣ ਤੋਂ ਇਲਾਵਾ 60 ਸਾਲ ਤੋਂ ਉਪਰ ਹਰੇਕ ਬਜ਼ੁਰਗ ਨੂੰ 10 ਹਜ਼ਾਰ ਰੁਪਏ ਮਹੀਨਾ ਸਰਕਾਰ ਵੱਲੋਂ ਪੈਨਸ਼ਨ ਦੇਣੀ ਚਾਹੀਦੀ ਹੈ। ਨਹਿਰੀ ਪਾਣੀ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਣੀ ਦੇ ਮੁੱਦੇ ਤੇ ਹਰਿਆਣਾ ਅਤੇ ਪੰਜਾਬ ਨੂੰ ਲੜਾਉਣਾ ਚਾਹੁੰਦੀ ਹੈ। ਇਸ ਸਬੰਧੀ ਸਾਡੀ ਰਾਏ ਹੈ ਕਿ ਇਹ ਪਾਣੀ ਜਮੀਨ ਦੇ ਹਿੱਸੇ ਮੁਤਾਬਕ, ਭਾਵ ਜਿਹੜੇ ਸੂਬੇ ਕੋਲ ਦੀ ਜ਼ਮੀਨ ਜ਼ਿਆਦਾ ਹੈ ਉਸ ਨੂੰ ਉਸ ਅਨੁਸਾਰ ਪਾਣੀ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਨਹਿਰਾਂ ਵਿਚ ਪੂਰਾ ਪਾਣੀ ਛੱਡਿਆ ਜਾਵੇ ਤਾਂ ਜੋ ਸਹੀ ਢੰਗ ਨਾਲ ਪਾਣੀ ਪਹੁੰਚ ਸਕੇ, ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨਾਂ ਸੁਣੀ ਤਾਂ ਸੰਘਰਸ਼ ਕੀਤਾ ਜਾਵੇਗਾ।
post by parmvir singh