ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਪੂਰੇ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਗ੍ਰਾਂਟ ਦਾ ਲਾਭ ਦਿੱਤਾ ਗਿਆ ਹੈ।ਜ਼ਿਲ੍ਹਾ-ਵਾਰ ਸਭ ਤੋਂ ਵੱਧ ਲਾਭਪਾਤਰੀਡਾ. ਬਲਜੀਤ ਕੌਰ ਮੁਤਾਬਕ, ਫਾਜ਼ਿਲਕਾ ਵਿੱਚ ਸਭ ਤੋਂ ਵੱਧ 882 ਲਾਭਪਾਤਰੀਆਂ ਨੂੰ ਸਹਾਇਤਾ ਮਿਲੀ ਹੈ। ਇਸ ਤੋਂ ਇਲਾਵਾ ਪਟਿਆਲਾ 611, ਫਿਰੋਜ਼ਪੁਰ 604, ਲੁਧਿਆਣਾ 403, ਮੋਗਾ 400, ਸ੍ਰੀ ਮੁਕਤਸਰ ਸਾਹਿਬ 384, ਹੁਸ਼ਿਆਰਪੁਰ 333, ਗੁਰਦਾਸਪੁਰ 297, ਬਰਨਾਲਾ 288 ਅਤੇ ਐਸ.ਬੀ.ਐਸ. ਨਗਰ 219 ਲਾਭਪਾਤਰੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਬਠਿੰਡਾ 163, ਫਤਹਿਗੜ੍ਹ ਸਾਹਿਬ 160, ਸੰਗਰੂਰ 160, ਐਸ.ਏ.ਐਸ. ਨਗਰ 114, ਜਲੰਧਰ 114, ਰੂਪਨਗਰ 104, ਫਰੀਦਕੋਟ 103, ਮਾਲੇਰਕੋਟਲਾ 95 ਅਤੇ ਪਠਾਨਕੋਟ 58 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਵੀ ਸਕੀਮ ਦਾ ਲਾਭ ਮਿਲਿਆ ਹੈ।ਅਸ਼ੀਰਵਾਦ ਸਕੀਮ ਦੇ ਮੁੱਖ ਲਾਭਅਸ਼ੀਰਵਾਦ ਸਕੀਮ ਤਹਿਤ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, BPL ਪਰਿਵਾਰ ਨਾਲ ਸਬੰਧਤ ਹੋਣਾ ਅਤੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ₹32,790 ਤੋਂ ਘੱਟ ਹੋਣੀ ਲਾਜ਼ਮੀ ਹੈ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਲਈ ਯੋਗ ਹਨ।DBT ਰਾਹੀਂ ਸਿੱਧਾ ਬੈਂਕ ਖਾਤੇ ਵਿੱਚ ਭੁਗਤਾਨਕੈਬਨਿਟ ਮੰਤਰੀ ਨੇ ਕਿਹਾ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਸਹਾਇਤਾ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
- Advertisement -
Recent Posts
Most Popular
ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ |
ਕੋਟਕਪੂਰਾ ਵਿਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ...
ਅਕਾਲੀ ਦਲ ਦੀ ਸਰਕਾਰ ਬਣੀ ਤਾਂ ਮਿਲਣਗੇ 1 ਲੱਖ ਰੁਪਏ! ਸੁਖਬੀਰ ਬਾਦਲ ਨੇ ਕੀਤੇ...
ਪੰਜਾਬ ਬਚਾਓ ਮਿਸ਼ਨ ਰੈਲੀ ਵਿੱਚ ਸੁਖਬੀਰ ਬਾਦਲ ਨੇ 4 ਵੱਡੇ ਐਲਾਨ ਕੀਤੇ। ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ, ਧੀ ਦੇ ਵਿਆਹ ਲਈ 1 ਲੱਖ ਰੁਪਏ...
punjab weather update: heavy rain likely on september 14 and 15 rising heat...
ਮਾਨਸੂਨ ਦੀ ਰਫ਼ਤਾਰ ਹੌਲੀ ਪੈਂਦਿਆਂ ਹੀ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਨੇ ਮੁੜ ਜ਼ੋਰ ਫੜ ਲਿਆ ਹੈ। ਪਰ ਮੌਸਮ ਵਿਭਾਗ ਦੇ ਅਗਲੇ ਅਨੁਮਾਨ ਨੇ...
ਕੈਨੇਡਾ ਵਿੱਚ ਪੱਕੇ ਤੌਰ ‘ਤੇ ਵੱਸਣ ਦਾ ਸੁਪਨਾ ਟੁੱਟਿਆ: 8 ਸਾਲਾਂ ਦੀ ਸਖ਼ਤ ਮਿਹਨਤ...
ਹਰੀਸ਼ 2018 ਵਿੱਚ ਭਾਰਤ ਤੋਂ ਕੈਨੇਡਾ ਆਇਆ ਸੀ; ਉਸ ਦਾ ਕਹਿਣਾ ਸੀ ਕਿ ਭਾਰਤ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਦੌਰਾਨ 12 ਤੋਂ 19 ਅਗਸਤ...
Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਸਰਕਾਰੀ ਛੁੱਟੀ, ਦੇਖੋ ਨੋਟੀਫਿਕੇਸ਼ਨ |
ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਸਤੰਬਰ 2026 ਨੂੰ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਰਹੇਗੀ। ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਬੋਰਡਾਂ/ਕਾਰਪੋਰੇਸ਼ਨਾਂ...















