Last Updated:Apr 14, 2026 2:05 PM ISTਮੌਸਮ ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 14, 15, 16 ਅਤੇ 17 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ, ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਸਿੱਕਮ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ, ਮਾਹੇ, ਪੁਡੂਚੇਰੀ, ਯਾਨਮ, ਰਾਇਲਸੀਮਾ, ਕਰਾਈਕਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਨੀਪੁਰ, ਤ੍ਰਿਪੁਰਾ, ਮਿਜ਼ੋਰਮ ਅਤੇ ਨਾਗਾਲੈਂਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।AI Image ਦੇਸ਼ ਭਰ ਵਿੱਚ ਪ੍ਰੀ-ਮੌਨਸੂਨ ਸੀਜ਼ਨ ਦੀ ਸ਼ੁਰੂਆਤ ਦੇ ਨਾਲ, ਮੌਸਮ ਬਦਲ ਗਿਆ ਹੈ ਅਤੇ ਇਸਦਾ ਅਸਰ ਪਹਿਲਾਂ ਹੀ ਦਿੱਖ ਰਿਹਾ ਹੈ। ਮੌਸਮ ਵਿੱਚ ਹੋਏ ਇਸ ਬਦਲਾਅ ਕਾਰਨ ਕਈ ਰਾਜਾਂ ਵਿੱਚ ਰੁਕ-ਰੁਕ ਕੇ ਬਾਰਿਸ਼ ਦਾ ਦੌਰ ਫਿਰ ਸ਼ੁਰੂ ਹੋ ਗਿਆ ਹੈ, ਜਿਸ ਤੋਂ ਗਰਮੀ ਤੋਂ ਰਾਹਤ ਮਿਲ ਰਹੀ ਹੈ।2026 ਵਿੱਚ ਦੇਸ਼ ਭਰ ਵਿੱਚ ਹੋਈ ਕਾਫੀ ਬਾਰਿਸ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਹਾਲਾਂਕਿ, ਇਸ ਸਾਲ ਦੇ ਮਾਨਸੂਨ ‘ਤੇ ਐਲ ਨੀਨੋ ਦੇ ਪ੍ਰਭਾਵ ਬਾਰੇ ਹਾਲ ਹੀ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਇਸ ਵਿਚਾਲੇ ਪ੍ਰੀ-ਮੌਨਸੂਨ ਸੀਜ਼ਨ ਹੁਣ ਦੇਸ਼ ਭਰ ਵਿੱਚ ਤੇਜ਼ ਹੋਣ ਲਈ ਤਿਆਰ ਹੈ। ਨਤੀਜੇ ਵਜੋਂ, ਭਾਰਤੀ ਮੌਸਮ ਵਿਭਾਗ (IMD) ਨੇ 14, 15 , 16 ਅਤੇ 17 ਅਪ੍ਰੈਲ ਨੂੰ ਕਈ ਰਾਜਾਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।ਇਨ੍ਹਾਂ ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ…ਮੌਸਮ ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 14, 15, 16 ਅਤੇ 17 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ, ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਸਿੱਕਮ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ, ਮਾਹੇ, ਪੁਡੂਚੇਰੀ, ਯਾਨਮ, ਰਾਇਲਸੀਮਾ, ਕਰਾਈਕਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਨੀਪੁਰ, ਤ੍ਰਿਪੁਰਾ, ਮਿਜ਼ੋਰਮ ਅਤੇ ਨਾਗਾਲੈਂਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਸਮੇਂ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਧੂੜ ਭਰੀਆਂ ਹਨੇਰੀਆਂ ਅਤੇ ਗਰਜ-ਤੂਫ਼ਾਨ ਦੀ ਵੀ ਸੰਭਾਵਨਾ ਹੈ, ਕੁਝ ਖੇਤਰਾਂ ਵਿੱਚ ਗੜੇਮਾਰੀ ਦੀ ਸੰਭਾਵਨਾ ਹੈ।ਪੰਜਾਬੀ ਖਬਰਾਂ/ ਖਬਰਾਂ/Punjab/ਪੰਜਾਬ ‘ਚ ਅੱਜ ਤੋਂ 17 ਅਪ੍ਰੈਲ ਤੱਕ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ ਜਾਰੀ ਕੀਤੀ ਭਾਰੀ ਮੀਂਹ ਦੀ ਚੇਤਾਵਨੀRead More
Rozana Times















