ਤਰਨਤਾਰਨ ‘ਚ ਹੁਣ ਤੱਕ ਹੋਏ ‘ਆਪ’ ਦੇ 7 ਆਗੂਆਂ ਦੇ ਕਤਲ|

ਚੰਡੀਗੜ੍ਹ (ਗੁਰਪ੍ਰੀਤ ਖੋਖਰ)- ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਪੱਖੋਂ ਹਾਲਾਤ ਕਿੰਨੇ ਮਾੜੇ ਹਨ, ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਆਮ ਲੋਕ ਤਾਂ ਕੀ ਸਗੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ। ਜਦੋਂ ਤੋਂ ‘ਆਪ’ ਸੱਤਾ ’ਚ ਆਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਕਿੰਨੇ ਹੀ ਆਗੂਆਂ ਨੂੰ ਸ਼ਰੇਆਮ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਅਪਰਾਧੀਆਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ੌਫ਼ ਨਹੀਂ ਹੈ। ਉਹ ਜਿਸ ਨੂੰ ਵੀ ਚਾਹੁਣ, ਕਿਸੇ ਵੀ ਸਮੇਂ ਜਾਨ ਲੈ ਸਕਦੇ ਹਨ। ਲਗਾਤਾਰ ਹੋ ਰਹੀਆਂ ਅਜਿਹੀਆਂ ਵਾਰਦਾਤਾਂ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ ਹੈ।

See also  ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ