ਪੰਜਾਬ ‘ਚ ਟੋਲ ਪਲਾਜ਼ਿਆਂ ਤੋਂ ਚੁੱਕੇ ਜਾਣਗੇ ਕਿਸਾਨਾਂ ਦੇ ਧਰਨੇ

ਚੰਡੀਗੜ੍ਹ 12 ਜਨਵਰੀ 2023:ਪੰਜਾਬ ਦੇ ਟੋਲ ਪਲਾਜ਼ਿਆਂ ਨਾਲ ਜੁੜੀ ਵੱਡੀ ਖ਼ਬਰ। ਹਾਈਕੋਰਟ ਦਾ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਨਿਰਦੇਸ਼। ਟੋਲ ਪਲਾਜ਼ੇ ਚਾਲੂ ਕਰਨ ਦਾ ਇੰਤਜ਼ਾਮ ਕਰਨ ਲਈ ਕਿਹਾ। HC ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ। ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ। NHAI ਨੇ ਟੋਲਾਂ ਤੇ ਕਿਸਾਨੀ ਧਰਨਿਆ ਨੂੰ ਲੈ ਕੇ ਹਾਈਕੋਰਟ ‘ਚ ਦਾਖਲ ਕੀਤੀ ਹੈ ਪਟੀਸ਼ਨ। NHAI ਮੁਤਾਬਕ ਰੋਜ਼ਾਨਾ ਡੇਢ ਕਰੋੜ ਦਾ ਹੋ ਰਿਹਾ ਨੁਕਸਾਨ।

ਇਸਦੇ ਨਾਲ ਹੀ ਪੰਜਾਬ ਦੇ ਡੀ.ਜੀ.ਪੀ. ਅਤੇ ਮੁੱਖ ਸਕੱਤਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹਾਈਕੋਰਟ ਨੇ ਟੋਲ ਪਲਾਜ਼ਾ ਚਾਲੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੋਲ ਚਲਾਉਣ ਦਾ ਪ੍ਰਬੰਧ ਕੀਤਾ ਜਾਵੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ 13 ਟੋਲ ਨਾਕਿਆਂ ‘ਤੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਰਾਸ਼ਟਰੀ ਹਾਈਵੇਅ ਅਥਾਰਟੀ ਨੇ ਇਸ ਸੰਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਸੂਬੇ ਦੇ ਬੰਦ ਪਏ ਟੋਲ ਪਲਾਜ਼ਿਆਂ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਮੋਰਚਿਆਂ ਨੂੰ ਚੁਕਵਾਇਆ ਜਾਵੇ

post by Tarandeep singh

See also  ਬੇਜ਼ੁਬਾਨ ਜਾਨਵਰਾਂ ਨੂੰ ਖਾਣਾ ਖਿਲਾ ਰਹੀ ਕੁੜੀ ਨੂੰ ਤੇਜ਼ ਰਫਤਾਰ ਥਾਰ ਨੇ ਬੇਰਹਿਮੀ ਦੇ ਨਾਲ ਕੁਚਲਿਆ