Last Updated:May 27, 2026 4:12 PM ISTਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਾਈਵੇਟ ਬੱਸ ਓਪਰੇਟਰਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੂਟ ਦਿੱਤੀ ਜਾਵੇ ਤਾਂ ਜੋ ਉਦਯੋਗ ਨੂੰ ਰਾਹਤ ਮਿਲ ਸਕੇ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹਨਾਂ ਦੀ ਮੁਲਾਕਾਤ ਸੈਕਟਰੀ ਟਰਾਂਸਪੋਰਟ ਵਰੁਣ ਰੋਜ਼ਮ ਨਾਲ ਹੋਈ ਹੈ। ਇਸ ਦੌਰਾਨ ਉਨ੍ਹਾਂ ਨੂੰ ਬੱਸ ਓਪਰੇਟਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਨਾਲ ਹੀ ਬੇਨਤੀ ਕੀਤੀ ਗਈ ਕਿ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਜਲਦ ਮੀਟਿੰਗ ਕਰਵਾਈ ਜਾਵੇ।ਪੰਜਾਬ ‘ਚ ਬੱਸ ਕਿਰਾਏ ਨਹੀਂ ਵਧਣਗੇ, ਪ੍ਰਾਈਵੇਟ ਬੱਸ ਓਪਰੇਟਰਾਂ ਦੀ ਸਰਕਾਰ ਕੋਲ ਟੈਕਸ ਛੂਟ ਦੀ ਮੰਗਚੰਡੀਗੜ੍ਹ : ਪੰਜਾਬ ਮੋਟਰ ਯੂਨੀਅਨ ਪ੍ਰਾਈਵੇਟ ਬੱਸ ਓਪਰੇਟਰ ਨੇ ਪੰਜਾਬ ਵਿੱਚ ਬੱਸ ਕਿਰਾਏ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਯੂਨੀਅਨ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਲੋਕਾਂ ‘ਤੇ ਵਾਧੂ ਬੋਝ ਪਾਉਣਾ ਠੀਕ ਨਹੀਂ, ਇਸ ਲਈ ਪ੍ਰਾਈਵੇਟ ਬੱਸ ਓਪਰੇਟਰਾਂ ਨੇ ਫੈਸਲਾ ਕੀਤਾ ਹੈ ਕਿ ਬੱਸ ਕਿਰਾਏ ਵਿੱਚ ਕੋਈ ਵੀ ਇਜ਼ਾਫਾ ਨਹੀਂ ਕੀਤਾ ਜਾਵੇਗਾ।ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਾਈਵੇਟ ਬੱਸ ਓਪਰੇਟਰਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੂਟ ਦਿੱਤੀ ਜਾਵੇ ਤਾਂ ਜੋ ਉਦਯੋਗ ਨੂੰ ਰਾਹਤ ਮਿਲ ਸਕੇ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹਨਾਂ ਦੀ ਮੁਲਾਕਾਤ ਸੈਕਟਰੀ ਟਰਾਂਸਪੋਰਟ ਵਰੁਣ ਰੋਜ਼ਮ ਨਾਲ ਹੋਈ ਹੈ। ਇਸ ਦੌਰਾਨ ਉਨ੍ਹਾਂ ਨੂੰ ਬੱਸ ਓਪਰੇਟਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਨਾਲ ਹੀ ਬੇਨਤੀ ਕੀਤੀ ਗਈ ਕਿ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਜਲਦ ਮੀਟਿੰਗ ਕਰਵਾਈ ਜਾਵੇ।ਯੂਨੀਅਨ ਮੁਤਾਬਕ ਪ੍ਰਾਈਵੇਟ ਬੱਸ ਓਪਰੇਟਰ ਹਰ ਮਹੀਨੇ ਕਰੀਬ 8 ਕਰੋੜ ਰੁਪਏ ਟੈਕਸ ਦੇ ਰਹੇ ਹਨ। ਪੰਜਾਬ ਵਿੱਚ ਇਸ ਵੇਲੇ ਲਗਭਗ 2500 ਵੱਡੀਆਂ ਪ੍ਰਾਈਵੇਟ ਬੱਸਾਂ ਅਤੇ 5000 ਮਿੰਨੀ ਬੱਸਾਂ ਚੱਲ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਮਹਿਲਾਵਾਂ ਲਈ ਮੁਫ਼ਤ ਬੱਸ ਯੋਜਨਾ ਦਾ ਪ੍ਰਾਈਵੇਟ ਬੱਸਾਂ ‘ਤੇ ਵੱਡਾ ਅਸਰ ਪਿਆ ਹੈ। ਯੂਨੀਅਨ ਦੇ ਅਨੁਸਾਰ ਹੁਣ ਜ਼ਿਆਦਾਤਰ ਮਹਿਲਾਵਾਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਕਰ ਰਹੀਆਂ ਹਨ, ਜਿਸ ਕਾਰਨ ਪ੍ਰਾਈਵੇਟ ਬੱਸਾਂ ਦੀ ਆਮਦਨ ‘ਤੇ ਪ੍ਰਭਾਵ ਪਿਆ ਹੈ।Read More
Rozana Times















