ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਸਬੰਧੀ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ

ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਕਾਫੀ ਨੁਕਸਾਨ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਵਲ ਸਕੱਤਰੇਤ ਵਿੱਚ ਇਸ ਸਬੰਧੀ ਅੱਜ ਮੀਟਿੰਗ ਕਰਨਗੇ। ਇਸ ਦੌਰਾਨ ਭਗਵੰਤ ਮਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਵਿੱਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਅਨੁਸਾਰ ਵਿਸਾਖੀ ਤੋਂ ਪਹਿਲਾਂ ਸਾਰੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਜਮ੍ਹਾਂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਕਿਸਾਨ ਮੌਜੂਦਾ ਸਮੇਂ ਵਿੱਚ ਖੇਤੀ ਕਰ ਰਿਹਾ ਹੈ, ਉਸ ਦੇ ਬੈਂਕ ਖਾਤੇ ਵਿੱਚ ਮੁਆਵਜ਼ੇ ਦੀ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ, ਭਾਵੇਂ ਖੇਤ ਦਾ ਮਾਲਕ ਕੋਈ ਹੋਰ ਹੀ ਕਿਉਂ ਨਾ ਹੋਵੇ। CM ਮਾਨ ਨੇ ਪੰਜਾਬ ਸਰਕਾਰ ਵੱਲੋਂ ਦਿਹਾੜੀਦਾਰ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।

post by parmvir singh

See also  ਕੁੱਟ ਮਾਰ ਦੀ ਵੀਡਿਓ ਵੀਅਰਲ ਹੋਣ ਕਾਰਨ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ।