Last Updated:Jun 03, 2026 9:35 PM ISTਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਔਰਤਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਜਲਦ ਪੂਰਾ ਹੋਵੇਗਾ। ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1000 ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਮਿਲਣ ਦੀ ਗੱਲ ਕਹੀ ਗਈ ਹੈ।ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਜਲਦੀ ਸ਼ੁਰੂ ਹੋਵੇਗੀ ₹1000/ 1500 ਮਹੀਨਾਵਾਰ ਸਹਾਇਤਾਪੰਜਾਬ ਦੀਆਂ ਲੋੜਵੰਦ ਬਾਲਗ ਮਹਿਲਾਵਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਹੈ ਕਿ ਸੂਬੇ ਦੀਆਂ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਆਰਥਿਕ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਮਾਨ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਨੂੰ ਆਰਥਿਕ ਮਦਦ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਹੁਣ ਇਸ ਵਾਅਦੇ ਨੂੰ ਪੂਰਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।ਉਨ੍ਹਾਂ ਦੇ ਮੁਤਾਬਕ, ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ₹1000 ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਦਿੱਤੇ ਜਾਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਲੋੜਵੰਦ ਮਹਿਲਾਵਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਸਰਕਾਰ ਆਪਣੇ ਚੋਣੀ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵੱਲ ਵਧ ਰਹੀ ਹੈ।ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਇਸ ਸਕੀਮ ਨਾਲ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਪਰਿਵਾਰਾਂ ਨੂੰ ਵੀ ਸਿੱਧਾ ਲਾਭ ਮਿਲੇਗਾ। ਇਸ ਐਲਾਨ ਤੋਂ ਬਾਅਦ ਪੰਜਾਬ ਦੀਆਂ ਮਹਿਲਾਵਾਂ ਵਿੱਚ ਉਮੀਦ ਜਾਗੀ ਹੈ ਕਿ ਸਰਕਾਰ ਜਲਦ ਹੀ ਇਸ ਯੋਜਨਾ ਨੂੰ ਲਾਗੂ ਕਰਨ ਸਬੰਧੀ ਅਧਿਕਾਰਕ ਜਾਣਕਾਰੀ ਜਾਰੀ ਕਰੇਗੀ।Read More
Rozana Times















