ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ CM ਮਾਨ ਦੀ ਚੁਣੌਤੀ, 2027 ਚੋਣਾਂ ਬਾਰੇ ਵੀ ਕੀਤਾ ਵੱਡਾ ਦਾਅਵਾ |

0
2
ਪੰਚਕੂਲਾ ਸਕੂਲ ਵਿੱਚ ਜ਼ਖਮੀ ਬੱਚੀ ਦਾ PGIMER ਵਿੱਚ ਇਲਾਜ, ਸੰਸਥਾਨ ਚੁੱਕੇਗਾ ਸਾਰਾ ਖਰਚਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਵਿੱਚ ਸਾਫ਼-ਸੁਥਰਾ ਪ੍ਰਸ਼ਾਸਨ, ਵਿਕਾਸ ਅਤੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸੜਕਾਂ, ਸਕੂਲਾਂ, ਸੀਵਰੇਜ ਪ੍ਰਣਾਲੀ, ਸਿਹਤ ਸਹੂਲਤਾਂ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਬੀਤੇ 4.5 ਸਾਲਾਂ ਦੌਰਾਨ ਹਰ ਖੇਤਰ ‘ਚ ਤਰੱਕੀ ਦੇ ਸਿਖਰਾਂ ਵੱਲ ਵਧਿਆ ਪੰਜਾਬ!
ਅਬੋਹਰ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਗਲੀ ਕਿਸ਼ਤ ਜਾਰੀ ਕਰਨ ਦੌਰਾਨ CM ਭਗਵੰਤ ਮਾਨ ਨੇ ਖੇਤਾਂ ਲਈ ਦਿਨੇ ਬਿਜਲੀ, ਨਹਿਰੀ ਪਾਣੀ ‘ਚ ਵਾਧਾ ਅਤੇ ਰੁਜ਼ਗਾਰ ਵਰਗੀਆਂ ਸਹੂਲਤਾਂ ਦਾ ਜ਼ਿਕਰ ਕੀਤਾ। ਇਸ ਇਲਾਕੇ ਨੂੰ ਇੱਕ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦਾ ਸੱਦਾ ਦਿੰਦੇ ਹੋਏ, ਉਹਨਾਂ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਖੇਤਰ ਦੇ ਵਿਕਾਸ ਲਈ ਉਹ ਹਰ ਪੱਖੋਂ ਸਹਿਯੋਗ ਵਾਸਤੇ ਤਿਆਰ ਹਨ।— AAP Punjab (@AAPPunjab) November 1, 2026ਮੌੜਾਂ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟਪਿੰਡ ਮੌੜਾਂ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਹਰ ਪਿੰਡ ਵਿੱਚ ਵਧੀਆ ਸੜਕਾਂ, ਸਕੂਲ, ਸੀਵਰੇਜ ਅਤੇ ਖੇਡ ਸਹੂਲਤਾਂ ਮੁਹੱਈਆ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ‘ਤੇ ਖਰਚ ਕਰ ਰਹੀ ਹੈ।70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾਰੋਜ਼ਗਾਰ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 70,000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਨਿਵੇਸ਼ ਰਾਹੀਂ ਛੇ ਲੱਖ ਤੋਂ ਵੱਧ ਵਾਧੂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਵੀ ਉਨ੍ਹਾਂ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ਾਂ ਵੱਲ ਨਾ ਜਾਣਾ ਪਵੇ।ਪੰਜਾਬ ਵਿੱਚ ਬਣ ਰਹੇ ਹਨ 3,100 ਖੇਡ ਮੈਦਾਨਖੇਡਾਂ ਦੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਅਤੇ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਦਾ ਵਿਕਾਸ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਜਾਣ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।ਅਕਾਲੀ ਦਲ-ਭਾਜਪਾ ਗਠਜੋੜ ‘ਤੇ ਸਾਧਿਆ ਨਿਸ਼ਾਨਾਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਮੁੜ ਗਠਜੋੜ ਕਰਨ ਦੀਆਂ ਕੋਸ਼ਿਸ਼ਾਂ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਅੰਦੋਲਨ ਦੌਰਾਨ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਸੀ ਅਤੇ ਅਕਾਲੀ ਦਲ ਵੱਲੋਂ ਹੁਣ ਭਾਜਪਾ ਨਾਲ ਗਠਜੋੜ ਦੀਆਂ ਕੋਸ਼ਿਸ਼ਾਂ ਕਰਨਾ ਪੰਜਾਬ ਦੇ ਲੋਕਾਂ ਦੇ ਸਾਹਮਣੇ ਸਵਾਲ ਖੜ੍ਹੇ ਕਰਦਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਲੋਕ ਚੋਣਾਂ ਦੌਰਾਨ ਅਜਿਹੇ ਸਿਆਸੀ ਫੈਸਲਿਆਂ ਦਾ ਜਵਾਬ ਦੇਣਗੇ।90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲਣ ਦਾ ਦਾਅਵਾਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਟੋਲ ਪਲਾਜ਼ੇ ਬੰਦ ਕਰਨ ਨਾਲ ਰਾਹਗੀਰਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ।ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਤੋਂ ਵਾਂਝਾ ਰਹਿਣ ਤੋਂ ਬਚਾਉਣਾ ਹੈ।ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾਮੁੱਖ ਮੰਤਰੀ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਦੱਸਦਿਆਂ ਕਿਹਾ ਕਿ ਯੋਗ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਅਨੁਸਾਰ ਇਸ ਯੋਜਨਾ ਲਈ ਸਰਕਾਰ ਵੱਲੋਂ 9,300 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ।ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET 2026 ਕੀਤਾ ਪਾਸਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਸੁਧਾਰ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਸਾਲ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਅਧਿਆਪਕਾਂ ਦੀ ਸਿਖਲਾਈ ਵਰਗੇ ਕਦਮਾਂ ਰਾਹੀਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ।1,587 ਪਿੰਡਾਂ ਤੱਕ ਪਹੁੰਚਿਆ ਨਹਿਰੀ ਪਾਣੀਸਿੰਚਾਈ ਸਹੂਲਤਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਇਹ ਸਹੂਲਤ ਨਹੀਂ ਸੀ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਨਹਿਰੀ ਸਿੰਚਾਈ ਅਧੀਨ ਰਕਬਾ 2022 ਵਿੱਚ 20.89 ਲੱਖ ਏਕੜ ਤੋਂ ਵਧ ਕੇ ਹੁਣ 60.30 ਲੱਖ ਏਕੜ ਹੋ ਗਿਆ ਹੈ।ਇਸ ਤੋਂ ਇਲਾਵਾ ਸੂਬੇ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਦਾ ਕੰਮ ਵੀ ਕੀਤਾ ਜਾ ਰਿਹਾ ਹੈ।’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਾਂ: ਭਗਵੰਤ ਮਾਨਆਪਣੇ ਸੰਬੋਧਨ ਦੇ ਅਖੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰ ਘਰ ਦੀ ਭਲਾਈ, ਹਰ ਪਿੰਡ ਦੇ ਵਿਕਾਸ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੁਹਰਾਈ।

Rozana Times

LEAVE A REPLY

Please enter your comment!
Please enter your name here