Last Updated:Apr 08, 2026 9:01 PM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਖੁੱਡੀਆਂ ਅਤੇ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ- ਗੁਰਮੀਤ ਖੁੱਡੀਆਂ ਚੰਡੀਗੜ੍ਹ : ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਖੁੱਡੀਆਂ ਅਤੇ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਵੇਂ ਸਰਕਾਰ ਹੋਵੇ ਜਾਂ ਆੜ੍ਹਤੀਏ ਜਾਂ ਕੋਈ ਹੋਰ ਭਾਈਵਾਲ, ਅਸੀਂ ਸਾਰੇ ਕਿਸਾਨਾਂ ਕਰਕੇ ਹੀ ਵਸਦੇ ਹਾਂ। ਕੁਦਰਤੀ ਆਫ਼ਤਾਂ ਨਾਲ ਕੋਈ ਵੀ ਇਕੱਲਿਆਂ ਨਹੀਂ ਨਜਿੱਠ ਸਕਦਾ, ਇਸ ਲਈ ਅਜਿਹੇ ਸਮੇਂ ਸਾਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।”ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਇਹ ਜ਼ਰੂਰੀ ਨਹੀਂ ਹੈ ਕਿ ਅਸੀਂ ਹਮੇਸ਼ਾ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਵੱਡੀ ਰਸਮੀ ਮੀਟਿੰਗ ਕਰੀਏ। ਛੋਟੀ ਪਰ ਸੁਹਿਰਦ ਗੱਲਬਾਤ ਵੀ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਜੇਕਰ ਕਿਸੇ ਆੜ੍ਹਤੀਏ ਜਾਂ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮੈਨੂੰ ਦੱਸੋ। ਅਸੀਂ ਇਕੱਠੇ ਬੈਠ ਕੇ ਹੱਲ ਲੱਭਾਂਗੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦਾ ਸਵਾਗਤ ਕਰਦਿਆਂ ਵਿਜੇ ਕਾਲੜਾ ਨੇ ਕਿਹਾ ਕਿ ਅਸੀਂ ਇੱਕ ਪਰਿਵਾਰ ਹਾਂ। ਪਰਿਵਾਰ ਵਿੱਚ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਕਿਸਾਨ ਸਾਡੀ ਪ੍ਰਮੁੱਖ ਤਰਜੀਹ ਹਨ ਤੇ ਹਮੇਸ਼ਾ ਰਹਿਣਗੇ।ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਖੁੱਡੀਆਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਆੜ੍ਹਤੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।Read More
- Advertisement -
Recent Posts
Most Popular
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ...
ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਐਡਵੋਕੇਟ ਧਾਮੀ ਭਾਈ ਗੁਰਦਾਸ ਜੀ ਤੇ...
Akali-BJP ਦਾ ਗਠਜੋੜ ਸਾਡੀ ਕੋਰ ਕਮੇਟੀ ਕਰੇਗੀ- -Dilbagh Virk | Harsimrat Badal |
ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ...
ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਚਲਾਈ ਗਈ: ਬਲਤੇਜ...
ਇੱਕ ਵੀਡੀਓ ਸੰਦੇਸ਼ ਵਿੱਚ ਬਲਤੇਜ ਪੰਨੂ ਨੇ ਕਿਹਾ ਕਿ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਇਸ...
ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫਾ ਨੂੰ ਭੇਜਿਆ ਮਾਣਹਾਨੀ ਨੋਟਿਸ, ਜਨਤਕ ਮੁਆਫ਼ੀ ਦੀ...
ਰਾਜਾ ਵੜਿੰਗ ਦਾ ਦੋਸ਼ ਹੈ ਕਿ ਇੰਟਰਵਿਊ ਦੌਰਾਨ ਮੁਹੰਮਦ ਮੁਸਤਫਾ ਨੇ ਉਨ੍ਹਾਂ ਦੀ ਲੀਡਰਸ਼ਿਪ, ਬੁੱਧੀ, ਯੋਗਤਾ ਅਤੇ ਰਾਜਨੀਤਿਕ ਫੈਸਲਾ ਲੈਣ ਦੀ ਸਮਰੱਥਾ ਨੂੰ ਲੈ...
ਕੇਂਦਰ ਨਾਲ ਤਾਲਮੇਲ ਜ਼ਰੂਰੀ: ਹਰਸਿਮਰਤ ਬਾਦਲ ਦੇ ਬਿਆਨ ਨਾਲ ਢਾਈ ਦਹਾਕੇ ਪੁਰਾਣੇ ਗੱਠਜੋੜ ਦੀ...
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ 93 ਸੀਟਾਂ ਜਿੱਤਣ ਤੋਂ ਬਾਅਦ ਅਕਾਲੀ ਦਲ-ਭਾਜਪਾ ਗੱਠਜੋੜ ਨੇ ਸਰਕਾਰ ਬਣਾਈ। ਇਸ ਵਿੱਚ ਅਕਾਲੀ ਦਲ ਨੂੰ 75 ਅਤੇ...















