ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ! CM ਭਗਵੰਤ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦਾ ਐਲਾਨ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ |

0
1
ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਸ਼ਾਸਨ ਪੂਰੀ ਤਰ੍ਹਾਂ ਫੇਲ੍ਹ: ਕੇਵਲ ਢਿੱਲੋਂ

CM ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦਾ ਐਲਾਨ ਕੀਤਾ। ਜੇਤੂ ਨੂੰ 1 ਕਰੋੜ, 4 ਉਪ-ਜੇਤੂਆਂ ਨੂੰ 10-10 ਲੱਖ ਅਤੇ ਟਾਪ 10,000 ਨੂੰ ਇਨਾਮ ਮਿਲਣਗੇ।ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ! CM ਭਗਵੰਤ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦਾ ਐਲਾਨ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਸ਼ੁਰੂ ਕੀਤਾ ਹੈ। ਇਸ ਮੁਕਾਬਲੇ ਰਾਹੀਂ ਨੌਜਵਾਨ ਲੱਖਾਂ ਅਤੇ ਕਰੋੜਾਂ ਰੁਪਏ ਦੇ ਇਨਾਮ ਜਿੱਤ ਸਕਣਗੇ। ਇਸ ਲਈ ਮੁੱਖ ਮੰਤਰੀ ਨੇ ਇੱਕ ਪੋਰਟਲ ਵੀ ਸ਼ੁਰੂ ਕੀਤਾ ਹੈ, ਜਿਸ ਰਾਹੀਂ ਨੌਜਵਾਨ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਣਗੇ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਮੁਕਾਬਲਾ ਕੁੱਲ 11 ਪੜਾਵਾਂ ਵਿੱਚ ਹੋਵੇਗਾ। ਪਹਿਲੇ 9 ਪੜਾਅ ਆਨਲਾਈਨ ਹੋਣਗੇ, ਜਦਕਿ ਆਖਰੀ 2 ਪੜਾਅ ਆਫਲਾਈਨ ਹੋਣਗੇ।ਪਹਿਲੇ 9 ਆਨਲਾਈਨ ਪੜਾਅ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਹਰ ਜ਼ਿਲ੍ਹੇ ਵਿੱਚੋਂ ਜੇਤੂ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਬਾਅਦ ਚੁਣੇ ਗਏ ਨੌਜਵਾਨ ਅਗਲੇ ਪੜਾਵਾਂ ਵਿੱਚ ਹਿੱਸਾ ਲੈਣਗੇ।
ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ… ਅੱਜ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਤਿਆਰ ਕਰਨ ਹਿੱਤ “ਪੰਜਾਬ ਦਾ ਕਰੋੜਪਤੀ” ਮੁਕਾਬਲੇ ਦਾ ਐਲਾਨ ਕੀਤਾ ਹੈ…
ਇਸ ਮੁਕਾਬਲੇ ਦੇ ਜੇਤੂ ਨੂੰ 1 ਕਰੋੜ, 4 ਉਪ-ਜੇਤੂਆਂ ਨੂੰ 10-10 ਲੱਖ ਅਤੇ ਟਾਪ 10,000 ਬੱਚਿਆਂ ਨੂੰ ਸ਼ਾਨਦਾਰ ਇਨਾਮ ਮਿਲਣਗੇ…
ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ ਹੋਣ, ਕਿਉਂਕਿ ਕਲਮ ਹੀ ਕੌਮ ਦੀ ਤਕਦੀਰ ਬਦਲਦੀ ਹੈ… ਤੁਸੀਂ ਬਸ ਮਿਹਨਤ ਕਰੋ, ਸਰਕਾਰ ਹਰ ਕਦਮ ‘ਤੇ ਤੁਹਾਡੇ ਨਾਲ ਖੜ੍ਹੀ ਹੈ… ਤੁਹਾਡੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ, ਆਓ ਆਪਣੀ ਕਾਬਲੀਅਤ ਦੇ ਦਮ ‘ਤੇ ਸੁਨਹਿਰੇ ਤੇ ‘ਰੰਗਲੇ ਪੰਜਾਬ’ ਦੀ ਨਵੀਂ ਇਬਾਰਤ ਲਿਖੀਏ…
ਇਨਕਲਾਬ ਜ਼ਿੰਦਾਬਾਦ!
— Bhagwant Mann (@BhagwantMann) November 14, 2026ਇਸ ਮੁਕਾਬਲੇ ਵਿੱਚ ਸਿਰਫ਼ ਪੰਜਾਬ ਨਾਲ ਜੁੜੇ ਸਵਾਲ ਹੀ ਪੁੱਛੇ ਜਾਣਗੇ। ਇਨ੍ਹਾਂ ਵਿੱਚ ਪੰਜਾਬ ਦਾ ਇਤਿਹਾਸ, ਸੱਭਿਆਚਾਰ, ਭੂਗੋਲ, ਨਕਸ਼ਾ, ਪੰਜਾਬ ਸਰਕਾਰ ਅਤੇ ਉਸ ਦੀਆਂ ਯੋਜਨਾਵਾਂ ਬਾਰੇ ਸਵਾਲ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਨਾਲ ਜੁੜੇ ਆਮ ਗਿਆਨ ਦੇ ਸਵਾਲ ਵੀ ਪੁੱਛੇ ਜਾਣਗੇ।ਮੁੱਖ ਮੰਤਰੀ ਅਨੁਸਾਰ, ਇਸ ਮੁਕਾਬਲੇ ਲਈ ਪੰਜਾਬ ਸਰਕਾਰ ਨਾਲ ਸਬੰਧਤ ਲਗਭਗ 50 ਹਜ਼ਾਰ ਸਵਾਲ ਤਿਆਰ ਕੀਤੇ ਜਾਣਗੇ। ਇਸ ਨਾਲ ਨੌਜਵਾਨਾਂ ਨੂੰ ਆਪਣਾ ਗਿਆਨ ਅਤੇ ਹੁਨਰ ਦਿਖਾਉਣ ਦਾ ਮੌਕਾ ਮਿਲੇਗਾ।ਇਨਾਮਾਂ ਦਾ ਵੇਰਵਾਮੁਕਾਬਲੇ ਦੇ ਗ੍ਰੈਂਡ ਫਿਨਾਲੇ ਦੇ ਜੇਤੂ ਨੂੰ 1 ਕਰੋੜ ਰੁਪਏ ਮਿਲਣਗੇ।ਚਾਰ ਹੋਰ ਜੇਤੂਆਂ ਨੂੰ 10-10 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ।ਇਸ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਲਈ ਆਪਣਾ ਗਿਆਨ ਦਿਖਾਉਣ ਅਤੇ ਵੱਡੇ ਇਨਾਮ ਜਿੱਤਣ ਦਾ ਇਹ ਵਧੀਆ ਮੌਕਾ ਹੋਵੇਗਾ।Read More

Rozana Times

LEAVE A REPLY

Please enter your comment!
Please enter your name here