ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਰਕਾਰਾਂ ਵੱਲੋਂ ਬੇਵਜਹ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ , ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਅਤੇ ਚਰਚਾਵਾਂ ਲੋਕਾਂ ਵਿਚ ਫੈਲ ਰਹੀਆਂ ਹਨ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ ਹੈ
ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਿੰਨ ਦਹਾਕੇ ਪਹਿਲਾਂ ਵੀ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਿਲਕੇ ਘਟੀਆ ਰਾਜਨੀਤੀ ਖੇਡੀ ਸੀ ਜਿਸ ਦਾ ਨੁਕਸਾਨ ਸਿੱਖਾਂ ਅਤੇ ਪੰਜਾਬ ਦੋਵਾਂ ਨੂੰ ਭੁਗਤਣਾ ਪਿਆ, ਉਸੇ ਤਰ੍ਹਾਂ ਦੀ ਖੇਡ ਖੇਡੀ ਜਾ ਰਹੀ ਹੈਸਿੰਘ ਸਾਹਿਬ ਨੇ ਦੱਸਿਆ ਕਿ 16- 17 ਸਾਲ ਦੇ ਸਿੱਖ ਨੌਜਵਾਨ ਨਜਾਇਜ਼ ਹਿਰਾਸਤ ਵਿਚ ਲਏ ਜਾ ਰਹੇ ਹਨ,ਪੰਜਾਬ ਨੂੰ ਸਟੇਬੇਲ ਕਰਨ ਲਈ ਸਿੱਖਾਂ ਨਾਲ ਗੱਲਬਾਤ ਕਰਨੀ ਬਹੁਤ ਜ਼ਰੂਰੀ ਹੈ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਹੋਣਗੇਇਸ ਤਰ੍ਹਾਂ ਦੀ ਦਹਿਸ਼ਤ ਪੈਦਾ ਕਰਕੇ ਨਾ ਹੀ ਪੰਜਾਬ ਅਤੇ ਨਾ ਹੀ ਭਾਰਤ ਸ਼ਾਂਤ ਰਹਿ ਸਕਦਾ ਹੈ,ਨਾਜਾਇਜ਼ ਨੌਜਵਾਨ ਸਿੱਖਾਂ ਦੀ ਫੜੋ ਫੜੀ ਬੰਦ ਹੋਣੀ ਚਾਹੀਦੀ ਹੈਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ