ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ 

ਚੰਡੀਗੜ੍ਹ: ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 57 ਅਦਿੱਤਯ ਐਲ1 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਦਰਯਾਨ 3 ਅਤੇ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।

See also  ਜਲੰਧਰ ਦੇ ਜੰਡਿਆਲਾ 'ਚ ਪੁਲਿਸ ਨੇ ਗੈਂਗਸਟਰਾਂ ਦਾ ਕੀਤਾ ਐਨਕਾਉਂਟਰ