ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਭਾਜਪਾ ‘ਚ ਹੋਏ ਸ਼ਾਮਿਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਤੇ ਉਨ੍ਹਾਂ ਨੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਮੂਲੀਅਤ ਕੀਤੀ।

captan amrinder singh, amit shah

ਦੱਸ ਦੇਈਏ ਕਿ ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ, ਜਦੋਂ ਕਿ ਕੈਪਟਨ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਕਾਂਗਰਸ ਵਿਚ ਹੀ ਰਹਿਣਗੇ। ਕੈਪਟਨ ਤੋਂ ਇਲਾਵਾ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸਾਬਕਾ ਸਾਂਸਦ ਕੇਵਲ ਸਿੰਘ, ਸਾਬਕਾ ਵਿਧਾਇਕ ਹਰਜਿੰਦਰ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਬਲਬੀਰ ਰਾਣਾ ਸੋਢੀ, ਰਚਨਾ ਸਿੰਘ, ਮੇਵਾੜ ਸਿੰਘ, ਸਾਬਕਾ ਵਿਧਾਇਕ ਹਰਚੰਦ ਕੌਰ, ਕਮਲਦੀਪ ਸੈਣੀ, ਨਸੀਰ ਖਾਤੂਨ ਮਾਲੇਰਕੋਟਲਾ ਦੀ ਸਾਬਕਾ ਵਿਧਾਇਕ ਦੀ ਧੀ ਨੇ ਵੀ ਭਾਜਪਾ ਦਾ ਪੱਲਾ ਫੜਿਆ। ਅੱਜ ਅਧਿਕਾਰਕ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਵਿੱਚ ਰਲੇਵਾਂ ਹੋ ਗਿਆ।

amrinder singh

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਵਿੱਚ ਗ੍ਰਹਿ ਕਲੇਸ਼ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਦੋਂ ਕੈਪਟਨ ਨੇ ਇੱਕ ਮਹੀਨੇ ਵਿੱਚ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਤੋਂ ਬਾਅਦ 30 ਅਗਸਤ ਨੂੰ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ ।

See also  ਬਿਕਰਮ ਮਜੀਠੀਆ ਅਜਨਾਲਾ ਕਾਂਡ ਵਿਚ ਜ਼ਖਮੀ ਐਸਪੀ ਜੁਗਰਾਜ ਸਿੰਘ ਦਾ ਹਾਲ ਚਾਲ ਪੁੱਛਿਆ