ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹੇ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰ ਦੇ ਬਾਹਰ ਧਰਨੇ ਲਾਏ ਗਏ ਹਨ ਸਾਡੀ ਮੰਗ ਹੈ ਕਿ ਜੇਲਾਂ ਦੇ ਵਿਚ ਹਰ ਧਰਮ ਦੇ ਕੈਦੀ ਸਜ਼ਾ ਪੂਰੀ ਕਰ ਚੁੱਕੇ ਹਨ ਉਨ੍ਹਾਂ ਨੂੰ ਜਲਦ ਰਿਹਾ ਕੀਤਾ ਜਾਵੇ ਅਗਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਯੂਨੀਅਨ ਦੀ ਤਰਫੋਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ

ਦੂਜੇ ਪਾਸੇ ਧਰਨੇ ਵਿੱਚ ਸ਼ਾਮਲ ਹੋਈਆਂ ਔਰਤਾਂ ਕਿਸਾਨਾਂ ਦਾ ਆਖਣਾ ਹੈ ਕਿ ਸਰਕਾਰ ਕਿਉਂ ਨਹੀਂ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾ ਕਰ ਰਹੀ ਜਿਸ ਦੇ ਚੱਲਦੇ ਅਸੀਂ ਸਰਕਾਰ ਤੱਕ ਆਪਣੀ ਆਵਾਜ ਬਚਾਉਣ ਲਈ ਅੱਜ ਪੂਰੇ ਪੰਜਾਬ ਭਰ ਦੇ ਵਿਚ ਕੁਝ ਥਾਵਾਂ ਤੇ ਧਰਨ ਲਾਏ ਗਏ ਹਨ ਅਤੇ ਆਪਣਾ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਹੈ ਤਾਂ ਕੀ ਸਾਡੀ ਆਵਾਜ਼ ਸਰਕਾਰ ਤੱਕ ਪਹੁੰਚ ਸਕੇ