ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਇਆ ਜਾਏਗਾ: ਕੁਲਦੀਪ ਧਾਲੀਵਾਲ

ਚੰਡੀਗੜ੍ਹ: ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਵੀ ਕਰ ਦਿੱਤਾ ਜਾਏਗਾ।

kuldeep singh dhaliwal

ਆਪ ਨੇ ਟਵੀਟ ਕੀਤਾ, “ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਵਾਂਗੇ, ਜਿੱਥੇ ਹਰ ਤਰ੍ਹਾਂ ਦੀ ਸਹੂਲਤ ਹੋਵੇਗੀ, ਨਸ਼ਾ ਮੁਕਤ ਹੋਵੇਗਾ। ਪਿੰਡਾਂ ‘ਚੋਂ ਪਹਿਲਾਂ ਵਰਗਾ ਹੱਸਦਾ ਖੇਡਦਾ ਰੰਗਲਾ ਪੰਜਾਬ ਦਿਖਾਉਣ ਦੀ ਸਾਡੀ ਕੋਸ਼ਿਸ਼ ਹੈ , ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ 500 ਸਮਾਰਟ ਪਿੰਡ ਬਣਾਏ ਜਾਣਗੇ। ਹਰ ਹਲਕੇ ਦੇ ਘੱਟੋ-ਘੱਟ ਪੰਜ ਪਿੰਡ ਸਮਾਰਟ ਬਣਾਉਣ ਲਈ ਚੁਣੇ ਜਾਣਗੇ, ਜਿਨ੍ਹਾਂ ਨੂੰ ਸਿਹਤ, ਸਿੱਖਿਆ, ਖੇਡਾਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਆਦਿ ਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

KULDEEP SINGH DHALIWAL


ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਮਾਰਟ ਪਿੰਡਾਂ ਦੇ ਵਿਕਾਸ ਕਾਰਜਾਂ ਵਾਲੀ ਥਾਂ ’ਤੇ ਕਿਸੇ ਵੀ ਰਾਜਨੀਤਕ ਆਗੂ ਦਾ ਕੋਈ ਨਾਮ ਜਾਂ ਬੋਰਡ ਨਹੀਂ ਲਾਇਆ ਜਾਵੇਗਾ, ਬਲਕਿ ਪਿੰਡਾਂ ਦੀ ਨੁਹਾਰ ਬਦਲਣ ਵਾਲੀਆਂ ਸ਼ਖ਼ਸੀਅਤਾਂ ਦਾ ਪਿੰਡ ਵਿੱਚ ਵਿਸ਼ੇਸ਼ ਥਾਂ ’ਤੇ ਨਾਮਕਰਨ ਕੀਤਾ ਜਾਵੇਗਾ।

See also  ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰ ਚੜ੍ਹੇ ਪੁਲਿਸ ਹੱਥੇ