Last Updated:Sep 01, 2026 8:35 PM IST
ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ ਨੂੰ ਸਿਹਰਾ: ਹਰਪਾਲ ਸਿੰਘ ਚੀਮਾ‘ਹਰ ਫਰਜ਼ੀ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ, ਜੀ.ਐਸ.ਟੀ. ਧੋਖੇਬਾਜ਼ ਰਹਿਣ ਸਾਵਧਾਨ’: ਹਰਪਾਲ ਸਿੰਘ ਚੀਮਾਚੰਡੀਗੜ੍ਹ :- ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਵਿਚਕਾਰ ਸ਼ਾਨਦਾਰ ਸੰਤੁਲਨ ਬਣਾਉਂਦੇ ਹੋਏ, ਪੰਜਾਬ ਨੇ ਇਸ ਅਗਸਤ ਮਹੀਨੇ ਵਿੱਚ ਮਜ਼ਬੂਤ ਆਰਥਿਕ ਸਿਹਤ ਦੀ ਤਸਵੀਰ ਪੇਸ਼ ਕੀਤੀ। ਸੂਬੇ ਨੇ ਨਾ ਸਿਰਫ਼ ਸ਼ੁੱਧ ਜੀ.ਐਸ.ਟੀ. ਮਾਲੀਏ ਵਿੱਚ ਸਾਲ-ਦਰ-ਸਾਲ 11.84% ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ, ਸਗੋਂ ਸਟੇਟ ਜੀ.ਐਸ.ਟੀ. ਨਕਦ ਉਗਰਾਹੀ ਵਿੱਚ 18.77% ਦੇ ਸ਼ਾਨਦਾਰ ਵਾਧੇ ਨਾਲ ਭਾਰਤ ਦੇ ਪ੍ਰਮੁੱਖ ਸੂਬਿਆਂ ਦੀ ਅਗਵਾਈ ਵੀ ਕੀਤੀ।Read More















