ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ‘ਤੇ ਸਥਾਪਿਤ ਕਰਨ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੋਇਆ ਸਾਕਾਰ |

0
3
ਪਨਗ੍ਰੇਨ ਮੈਨੇਜਰ ਤੇ ਮੰਡੀ ਇੰਸਪੈਕਟਰ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ 'ਚ ਕਾਬੂ

ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਕਰਵਾਏ ਗਏ ਇਸ ਵੱਕਾਰੀ ਟੂਰਨਾਮੈਂਟ ਨੇ ਪੰਜਾਬ ਦੀ ਖੇਡ ਮੇਜ਼ਬਾਨੀ ਸਮਰੱਥਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਨਵੀਂ ਪਛਾਣ ਦਿੱਤੀ।ਭਾਰਤ ਨੇ ਟੂਰਨਾਮੈਂਟ ਵਿੱਚ ਰਹਿ ਕੇ ਅਜੇਤੂ, ਸਾਰੇ 7 ਮੈਚ ਜਿੱਤੇਭਾਰਤੀ ਹਾਕੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਾਰੇ ਸੱਤ ਮੈਚ ਜਿੱਤੇ। ਭਾਰਤ ਨੇ ਜਲੰਧਰ ਵਿੱਚ ਪੰਜ ਲੀਗ ਮੈਚ ਖੇਡੇ, ਜਦਕਿ ਮੋਹਾਲੀ ਵਿੱਚ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਵਿੱਚ ਜਿੱਤ ਦਰਜ ਕੀਤੀ। 2023 ਅਤੇ 2024 ਤੋਂ ਬਾਅਦ 2026 ਵਿੱਚ ਵੀ ਖਿਤਾਬ ਜਿੱਤ ਕੇ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਜਿੱਤ ਦੀ ਹੈਟ੍ਰਿਕ ਪੂਰੀ ਕੀਤੀ।ਫਾਈਨਲ ਵਿੱਚ ਭਾਰਤ ਦੀ ਧਮਾਕੇਦਾਰ ਵਾਪਸੀ, ਜਾਪਾਨ ਨੂੰ 4-1 ਨਾਲ ਹਰਾਇਆਫਾਈਨਲ ਮੁਕਾਬਲੇ ਵਿੱਚ ਜਾਪਾਨ ਨੇ ਤੀਜੇ ਮਿੰਟ ਵਿੱਚ ਕਾਜ਼ੂਮਾਸਾ ਮਾਤਸੁਮੋਤੋ ਦੇ ਗੋਲ ਦੀ ਮਦਦ ਨਾਲ ਭਾਰਤ ’ਤੇ 1-0 ਦੀ ਬੜ੍ਹਤ ਬਣਾ ਲਈ ਸੀ। ਜਾਪਾਨ ਨੇ ਹਾਫ-ਟਾਈਮ ਤੱਕ ਆਪਣੀ ਬੜ੍ਹਤ ਬਰਕਰਾਰ ਰੱਖੀ, ਪਰ ਦੂਜੇ ਹਾਫ ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਵਾਪਸੀ ਕੀਤੀ।42ਵੇਂ ਮਿੰਟ ਵਿੱਚ ਸ਼ਿਲਾਨੰਦ ਲਾਕੜਾ ਨੇ ਬਰਾਬਰੀ ਦਾ ਗੋਲ ਕੀਤਾ।47ਵੇਂ ਮਿੰਟ ਵਿੱਚ ਦਿਲਪ੍ਰੀਤ ਸਿੰਘ ਨੇ ਭਾਰਤ ਨੂੰ 2-1 ਦੀ ਬੜ੍ਹਤ ਦਿਵਾਈ।52ਵੇਂ ਮਿੰਟ ਵਿੱਚ ਜੁਗਰਾਜ ਸਿੰਘ ਨੇ ਤੀਜਾ ਗੋਲ ਕੀਤਾ।53ਵੇਂ ਮਿੰਟ ਵਿੱਚ ਵਿਵੇਕ ਸਾਗਰ ਪ੍ਰਸਾਦ ਨੇ ਚੌਥਾ ਗੋਲ ਕਰਕੇ ਭਾਰਤ ਦੀ ਜਿੱਤ ਪੱਕੀ ਕਰ ਦਿੱਤੀ।ਇਸ ਤਰ੍ਹਾਂ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਸ਼ਾਨਦਾਰ ਅੰਦਾਜ਼ ਵਿੱਚ ਟਰਾਫੀ ਜਿੱਤੀ। ਦੂਜੇ ਪਾਸੇ ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।ਹਰਮਨਪ੍ਰੀਤ ਸਿੰਘ ਬਣੇ ਟੂਰਨਾਮੈਂਟ ਦੇ ਸਰਵੋਤਮ ਖਿਡਾਰੀਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੀ ਖੇਡ ਅਤੇ ਅਗਵਾਈ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਇਸ ਤੋਂ ਇਲਾਵਾ 10 ਗੋਲਾਂ ਨਾਲ ਉਹ ਟੂਰਨਾਮੈਂਟ ਦੇ ਟਾਪ ਸਕੋਰਰ ਵੀ ਬਣੇ।ਉਨ੍ਹਾਂ ਦੇ 10ਵੇਂ ਗੋਲ ਨਾਲ ਅੰਤਰਰਾਸ਼ਟਰੀ ਹਾਕੀ ਵਿੱਚ ਕਰੀਅਰ ਗੋਲਾਂ ਦੀ ਗਿਣਤੀ 250 ਤੱਕ ਪਹੁੰਚ ਗਈ। ਮਲੇਸ਼ੀਆ ਵਿਰੁੱਧ ਲੀਗ ਮੈਚ ਵਿੱਚ ਹੈਟ੍ਰਿਕ ਅਤੇ ਫਾਈਨਲ ਵਿੱਚ ਸ਼ਾਨਦਾਰ ਕਪਤਾਨੀ ਨੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਹੋਰ ਯਾਦਗਾਰ ਬਣਾ ਦਿੱਤਾ।ਕ੍ਰਿਸ਼ਨ ਬਹਾਦੁਰ ਪਾਠਕ ਬਣੇ ਸਰਵੋਤਮ ਗੋਲਕੀਪਰਭਾਰਤ ਦੀ ਖਿਤਾਬੀ ਜਿੱਤ ਵਿੱਚ ਗੋਲਕੀਪਰ ਕ੍ਰਿਸ਼ਨ ਬਹਾਦੁਰ ਪਾਠਕ ਦਾ ਵੀ ਅਹਿਮ ਯੋਗਦਾਨ ਰਿਹਾ। ਉਨ੍ਹਾਂ ਨੂੰ ਟੂਰਨਾਮੈਂਟ ਦਾ ਸਰਵੋਤਮ ਗੋਲਕੀਪਰ ਐਲਾਨਿਆ ਗਿਆ। ਮਲੇਸ਼ੀਆ ਅਤੇ ਦੱਖਣੀ ਕੋਰੀਆ ਵਿਰੁੱਧ ਲੀਗ ਮੈਚਾਂ ਵਿੱਚ ਪੈਨਲਟੀ ਕਾਰਨਰਾਂ ਦੌਰਾਨ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਬਚਾਅ ਨੇ ਭਾਰਤ ਦੀ ਅਜੇਤੂ ਮੁਹਿੰਮ ਨੂੰ ਮਜ਼ਬੂਤੀ ਦਿੱਤੀ।ਮੋਹਾਲੀ ਨੇ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਕੀਤੀ ਸਫਲ ਮੇਜ਼ਬਾਨੀਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਨੇ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਦਿਆਂ ਆਪਣੀ ਵਿਸ਼ਵ ਪੱਧਰੀ ਸਮਰੱਥਾ ਦਾ ਸਬੂਤ ਦਿੱਤਾ। ਖਚਾਖਚ ਭਰੇ ਸਟੇਡੀਅਮ, ਦਰਸ਼ਕਾਂ ਦੇ ਜੋਸ਼ ਅਤੇ ਵਿਸ਼ਵ ਪੱਧਰੀ ਪ੍ਰਬੰਧਾਂ ਨੇ ਏਸ਼ੀਆਈ ਟੀਮਾਂ, ਅਧਿਕਾਰੀਆਂ ਅਤੇ ਹਾਕੀ ਪ੍ਰੇਮੀਆਂ ਦਾ ਦਿਲ ਜਿੱਤਿਆ। ਇੱਥੇ ਸੈਮੀਫਾਈਨਲ, ਤੀਜੇ ਸਥਾਨ ਦਾ ਮੁਕਾਬਲਾ ਅਤੇ ਫਾਈਨਲ ਕਰਵਾਇਆ ਗਿਆ।ਜਲੰਧਰ ਦੇ ਹਾਕੀ ਪ੍ਰੇਮੀਆਂ ਨੇ ਟੂਰਨਾਮੈਂਟ ਨੂੰ ਬਣਾਇਆ ਯਾਦਗਾਰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਲੀਗ ਮੁਕਾਬਲਿਆਂ ਦੌਰਾਨ ਦਰਸ਼ਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਭਾਰਤ ਨੇ ਬੰਗਲਾਦੇਸ਼ ਨੂੰ 13-0 ਨਾਲ ਹਰਾ ਕੇ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ ਕੀਤੀ, ਜਦਕਿ ਮਲੇਸ਼ੀਆ ਵਿਰੁੱਧ 4-2 ਦੀ ਜਿੱਤ ਨੇ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹਰ ਸ਼ਾਮ ਸਟੇਡੀਅਮ ਵਿੱਚ ਵੱਡੀ ਗਿਣਤੀ ਵਿੱਚ ਹਾਕੀ ਪ੍ਰੇਮੀ ਪਹੁੰਚੇ, ਜਿਸ ਨਾਲ ਜਲੰਧਰ ਦੀ ਹਾਕੀ ਵਿਰਾਸਤ ਇੱਕ ਵਾਰ ਫਿਰ ਦੁਨੀਆ ਸਾਹਮਣੇ ਆਈ।ਪੰਜਾਬ ਦਾ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਵੱਲ ਮਜ਼ਬੂਤ ਕਦਮਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਸਫਲ ਮੇਜ਼ਬਾਨੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਭਾਰਤੀ ਹਾਕੀ ਦੀ ਨਰਸਰੀ ਹੋਣ ਦੇ ਨਾਲ-ਨਾਲ ਵਿਸ਼ਵ ਪੱਧਰੀ ਹਾਕੀ ਟੂਰਨਾਮੈਂਟ ਕਰਵਾਉਣ ਦੀ ਸਮਰੱਥਾ ਵੀ ਰੱਖਦਾ ਹੈ। ਮੋਹਾਲੀ ਅਤੇ ਜਲੰਧਰ ਵਿੱਚ ਹੋਏ ਸ਼ਾਨਦਾਰ ਪ੍ਰਬੰਧਾਂ ਨਾਲ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਦਾ ਦਾਅਵਾ ਹੋਰ ਮਜ਼ਬੂਤ ਹੋਇਆ ਹੈ।ਇਸ ਟੂਰਨਾਮੈਂਟ ਵਿੱਚ 1966 ਏਸ਼ਿਆਈ ਖੇਡਾਂ, 1975 ਹਾਕੀ ਵਿਸ਼ਵ ਕੱਪ ਅਤੇ 1980 ਮਾਸਕੋ ਓਲੰਪਿਕ ਦੇ ਸੋਨ ਤਮਗ਼ਾ ਜੇਤੂ ਦਿੱਗਜ ਖਿਡਾਰੀਆਂ ਤੋਂ ਲੈ ਕੇ 2024 ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਤੱਕ ਕਈ ਹਾਕੀ ਸਿਤਾਰਿਆਂ ਨੇ ਸ਼ਿਰਕਤ ਕੀਤੀ।ਭਾਰਤ ਦੀ ਇਹ ਜਿੱਤ ਸਿਰਫ਼ ਇੱਕ ਟਰਾਫੀ ਤੱਕ ਸੀਮਿਤ ਨਹੀਂ, ਸਗੋਂ ਇਹ ਪੰਜਾਬ ਦੀ ਹਾਕੀ ਵਿਰਾਸਤ, ਖੇਡ ਬੁਨਿਆਦੀ ਢਾਂਚੇ ਅਤੇ ਭਾਰਤੀ ਹਾਕੀ ਦੇ ਸੁਨਹਿਰੇ ਭਵਿੱਖ ਦਾ ਪ੍ਰਤੀਕ ਬਣ ਕੇ ਸਾਹਮਣੇ ਆਈ ਹੈ। ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਭਾਰਤੀ ਟੀਮ ਦੀ ਇਸ ਕਾਮਯਾਬੀ ਨੇ 2028 ਲਾਸ ਏਂਜਲਸ ਓਲੰਪਿਕ ਖੇਡਾਂ ਲਈ ਵੀ ਉਮੀਦਾਂ ਵਧਾ ਦਿੱਤੀਆਂ ਹਨ।

Rozana Times

LEAVE A REPLY

Please enter your comment!
Please enter your name here