Last Updated:Apr 10, 2026 7:01 AM ISTਪੰਜਾਬ ਪੁਲਸ ਨੇ UAE ਪੁਲਸ ਤੋਂ ਅੰਮ੍ਰਿਤਪਾਲ ਮਹਿਰੋਂ ਨੂੰ ਹਿਰਾਸਤ ਵਿਚ ਲੈ ਕੇ ਭਾਰਤ ਲਈ ਉਡਾਣ ਭਰ ਲਈ ਹੈ ਸੋਸ਼ਲ ਮੀਡੀਆ ਇਨਫਲੂਐਂਸਰ ਦੇ ਕਤਲ ਤੋਂ ਬਾਅਦ ਹੋ ਗਿਆ ਸੀ ਫਰਾਰ| ਇੰਸਟਾਗ੍ਰਾਮ ਇੰਫਲੁਇੰਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਦੇਸ਼ ਨਿਕਾਲੇ ਦੇ ਨਿਯਮਾਂ ਤਹਿਤ ਉਸ ਨੂੰ ਵਾਪਸ ਪੰਜਾਬ ਲਿਆਂਦਾ ਜਾ ਰਿਹਾ ਹੈ। ਪੁਲਸ ਸੂਤਰਾਂ ਮੁਤਾਬਕ ਬਠਿੰਡਾ ਪੁਲਸ ਦੀ ਇਕ ਟੀਮ ਜਿਸ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂਏਈ ਦੇ ਅਧਿਕਾਰੀਆਂ ਤੋਂ ਮੁਲਜ਼ਮ ਦੀ ਹਿਰਾਸਤ ਲੈ ਲਈ ਹੈ। ਉਹ ਫਲਾਈਟ ਵਿਚ ਸਵਾਰ ਹੋ ਚੁੱਕਾ ਹੈ ਅਤੇ ਉਸ ਦੇ ਵੀਰਵਾਰ ਤੜਕਸਾਰ ਭਾਰਤੀ ਹਵਾਈ ਅੱਡੇ ’ਤੇ ਪਹੁੰਚਣ ਦੀ ਉਮੀਦ ਹੈ। ਮਹਿਰੋਂ ਨੂੰ ਇਸ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਸ ਨੇ ਵੀਜ਼ੇ ਨਾਲ ਸਬੰਧਤ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ ਪਰ ਉਸ ਦੇ ਦੇਸ਼ ਨਿਕਾਲੇ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਵਿੱਚ ਸਮਾਂ ਲੱਗ ਗਿਆ ਸੀ।ਕੀ ਸੀ ਮਾਮਲਾ?ਲਾਇਕ-ਏ-ਗੌਰ ਹੈ ਕਿ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦਾ ਜੂਨ 2025 ਵਿਚ ਕਤਲ ਕਰ ਦਿੱਤਾ ਗਿਆ ਸੀ। ਕੰਚਨ ਕੁਮਾਰੀ ਨੂੰ ਕਿਸੇ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ ਅਤੇ 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਲਾਸ਼ ਤਿੰਨ ਦਿਨਾਂ ਬਾਅਦ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿਚ ਖੜ੍ਹੀ ਇਕ ਕਾਰ ਵਿੱਚੋਂ ਮਿਲੀ ਸੀ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਕਤਲ ਦਾ ਕਾਰਨ ਕੰਚਨ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਜਾਂਦੀ ਸਮੱਗਰੀ ਸੀ, ਜਿਸ ਬਾਰੇ ਮੁਲਜ਼ਮਾਂ ਦਾ ਦਾਅਵਾ ਸੀ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਮਹਿਰੋਂ ਵਾਰਦਾਤ ਤੋਂ ਕੁਝ ਘੰਟਿਆਂ ਬਾਅਦ ਹੀ ਦੇਸ਼ ਛੱਡ ਕੇ ਭੱਜ ਗਿਆ ਸੀ। ਉਹ 10 ਜੂਨ 2025 ਦੀ ਸਵੇਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਲਈ ਫਲਾਈਟ ਵਿਚ ਸਵਾਰ ਹੋ ਗਿਆ ਸੀ। ਉਹ ਇਸ ਲਈ ਫਰਾਰ ਹੋਇਆ ਸੀ ਕਿਉਂਕਿ ਉਸ ਨੂੰ ਖਦਸ਼ਾ ਸੀ ਕਿ ਉਸ ਦੇ ਖ਼ਿਲਾਫ਼ ਕੋਈ ਲੁੱਕ-ਆਊਟ ਸਰਕੂਲਰ ਜਾਰੀ ਹੋ ਸਕਦਾ ਹੈ।ਬਠਿੰਡਾ ਪੁਲਸ ਨੇ ਬਾਅਦ ਵਿਚ ਉਸ ਦੇ ਦੋ ਸਾਥੀਆਂ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਸੀ, ਪਰ ਮਹਿਰੋਂ ਫ਼ਰਾਰ ਚੱਲ ਰਿਹਾ ਸੀ। ਬਠਿੰਡਾ ਦੀ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਕੇਂਦਰੀ ਏਜੰਸੀਆਂ ਤੇ ਇੰਟਰਪੋਲ ਰਾਹੀਂ ਉਸ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਇਸ ਮਾਮਲੇ ਨੇ ਪੰਜਾਬ ਦੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿੱਚ ਕਾਫ਼ੀ ਡਰ ਪੈਦਾ ਕਰ ਦਿੱਤਾ ਸੀ ਅਤੇ ਅਜਿਹੀਆਂ ਧਮਕੀਆਂ ਤੋਂ ਬਾਅਦ ਡਰ ਦਾ ਮਾਹੌਲ ਸੀ ਤੇ ਕਈ ਚਿੰਤਾਵਾਂ ਜਤਾਈਆਂ ਗਈਆਂ ਸਨ।Read More
- Advertisement -
Recent Posts
Most Popular
ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ...
ਚੰਡੀਗੜ੍ਹ, 9 ਅਪ੍ਰੈਲ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ...
ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ...
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ...
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ...
ਪੰਜਾਬ ਪੁਲਸ ਦੀ ਹਿਰਾਸਤ ਵਿਚ ਅੰਮ੍ਰਿਤਪਾਲ ਮਹਿਰੋਂ, ਪਹੁੰਚਣ ਵਾਲਾ ਹੈ ਭਾਰਤ | ਪੰਜਾਬ ਖ਼ਬਰਾਂ
Last Updated:Apr 10, 2026 7:01 AM ISTਪੰਜਾਬ ਪੁਲਸ ਨੇ UAE ਪੁਲਸ ਤੋਂ ਅੰਮ੍ਰਿਤਪਾਲ ਮਹਿਰੋਂ ਨੂੰ ਹਿਰਾਸਤ ਵਿਚ ਲੈ ਕੇ ਭਾਰਤ ਲਈ ਉਡਾਣ ਭਰ ਲਈ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ...
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ...















