ਪੰਜਾਬ ਪੁਲਸ ਮੁਲਾਜ਼ਮ ਦੇ ਪੁੱਤ ਦੀ ਨਸ਼ਿਆਂ ਕਾਰਨ ਮੌਤ! ਰਾਜਾ ਵੜਿੰਗ ਨੇ ਘੇਰੀ ਮਾਨ ਸਰਕਾਰ

ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ ਫੈਲੇ ਨਸ਼ਿਆਂ ਦੇ ਜਾਲ ਨੂੰ ਲੈ ਕੇ ਮਾਨ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਵੜਿੰਗ ਨੇ ਇਕ ਬੇਹੱਦ ਦੁਖਦਾਈ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਕ ਪੁਲਸ ਮੁਲਾਜ਼ਮ ਦਾ ਜਵਾਨ ਪੁੱਤ ਵੀ ਨਸ਼ੇ ਦੀ ਭੇਟ ਚੜ੍ਹ ਗਿਆ ਤੇ ਉਸ ਨੂੰ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਸੜਕ ‘ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰਨਾ ਪਿਆ। ਰਾਜਾ ਵੜਿੰਗ ਨੇ ਉਸ ਪੀੜਤ ਪਿਤਾ ਦੀ ਦਿਲ ਕੰਬਾਊ ਅਪੀਲ ਨੂੰ ਸਾਂਝਾ ਕੀਤਾ, ਜਿਸ ਵਿਚ ਉਸ ਨੇ ਕਿਹਾ, “ਜੇ ਤੁਸੀਂ ਆਪਣੇ ਬੱਚਿਆਂ ਨੂੰ ਬਚਾਉਣਾ ਚਾਹੁੰਦੇ ਹੋ, ਤਾਂ ਪੰਜਾਬ ਛੱਡ ਦਿਓ”। 

See also  ਵਿਧਾਇਕ ਗੋਇਲ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ