ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ

ਪੰਜਾਬ ਦੇ ਮਾਹੌਲ ਨੂੰ ਦੇਖਦਿਆਂ ਪੰਜਾਬ ਵਿੱਚ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ । ਬਠਿੰਡਾ ਵਿਖੇ ਸਟੇਸ਼ਨ ਅਤੇ ਹੋਰ ਭੀੜ-ਭੜੱਕੇ ਵਾਲੀ ਜਗ੍ਹਾ ਤੇ ਬੀਐਸਐਫ ਦੇ ਜਵਾਨ ਤੈਨਾਤ ਕੀਤੇ ਗਏ ਹਨ । ਇਸ ਨੂੰ ਦੇਖਦਿਆਂ ਅੱਜ ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ ।

ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਵਿਸਵਜੀਤ ਸਿੰਘ ਮਾਨ ਨੇ ਦੱਸਿਆ ਕਿ ਇਹ ਡੀਜੀਪੀ ਸਾਹਿਬ ਦੀਆਂ ਹਦਾਇਤਾਂ ਮੁਤਾਬਕ ਬੀਐੱਸਐੱਫ਼ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ । ਤਾਂ ਜੋ ਕੋਈ ਵੀ ਗ਼ਲਤ ਅਨਸਰ ਕਿਸੇ ਕਿਸਮ ਦੀ ਗਲਤ ਕਾਰਵਾਈ ਨਾ ਕਰ ਸਕਣ । ਜਨਤਾ ਵਿੱਚ ਵੀ ਪੁਲਿਸ ਦਾ ਵਿਸ਼ਵਾਸ਼ ਬਣਿਆ ਰਹੇ । ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਤਕਰੀਬਨ 200 ਪੈਰਾਮਿਲਟਰੀ ਜਵਾਨ ਤਾਇਨਾਤ ਕੀਤੇ ਗਏ ਹਨ ।

See also  ਪੰਜਾਬ ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਮੋਰਚਾ ਕੀਤਾ ਸਮਾਪਤ