ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀ ਖੋਲ ਦਿੱਤੀ ਗਈ ਹੈ। ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ ਦੇ ਅਹੁਦੇ ਲਈ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਸਬ-ਇੰਸਪੈਕਟਰ ਲਈ ਘੱਟੋ-ਘੱਟ ਗ੍ਰੈਜੂਏਟ ਹੋਣਾ ਜ਼ਰੂਰੀ ਹੈ, ਜਦਕਿ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ।
ਨੌਜਵਾਨਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਜਾ ਕੇ ਇਸ ਅਹੁਦੇ ਲਈ ਅਪਲਾਈ ਕਰਨਾ ਹੋਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਹੈਲਪ ਡੈਸਕ ਨੰਬਰ 02261306245 ਜਾਰੀ ਕੀਤਾ ਗਿਆ ਹੈ। ਇਸ ਭਰਤੀ ਲਈ 18 ਸਾਲ ਤੋਂ 28 ਸਾਲ ਤੱਕ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ। ਮਰਦਾਂ ਲਈ ਕੱਦ 5 ਫੁੱਟ 7 ਇੰਚ ਅਤੇ ਔਰਤਾਂ ਲਈ 5 ਫੁੱਟ 2 ਇੰਚ ਹੋਣਾ ਲਾਜ਼ਮੀ ਹੈ।
post by parmvir singh