ਫਿਰੋਜ਼ਪੁਰ ਵਿੱਚ ਪੁਲਿਸ ਨਾਲ ਜੁੜੇ ਇੱਕ ਮਾਮਲੇ ਨੇ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਦੇ ਇੱਕ ਇੰਸਪੈਕਟਰ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। Breaking-ਪੰਜਾਬ ਪੁਲਿਸ ਦੇ ਇੰਸਪੈਕਟਰ ਕੋਲੋਂ 3.5 ਕਿਲੋ ਹੈਰੋਇਨ ਤੇ 6 ਪਿਸਤੌਲ ਬਰਾਮਦ…ਨਸ਼ਿਆਂ ਖ਼ਿਲਾਫ਼ ਕਾਰਵਾਈ ਦੌਰਾਨ ਫਿਰੋਜ਼ਪੁਰ ਪੁਲਿਸ ਨੇ ਇੱਕ ਅਜਿਹੇ ਪੁਲਿਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ‘ਤੇ ਨਸ਼ੇ ਦੀ ਤਸਕਰੀ ਨਾਲ ਜੁੜੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ 3 ਕਿਲੋ 350 ਗ੍ਰਾਮ ਹੈਰੋਇਨ, 6 ਨਾਜਾਇਜ਼ ਪਿਸਤੌਲ ਅਤੇ 6 ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ ਹੈ।ਜਾਣਕਾਰੀ ਮੁਤਾਬਕ ਇੰਸਪੈਕਟਰ ਬਲਦੇਵ ਸਿੰਘ i20 ਕਾਰ ‘ਚ ਸਵਾਰ ਹੋ ਕੇ ਮੋਗਾ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਨਾਜਾਇਜ਼ ਹਥਿਆਰ ਬਰਾਮਦ ਹੋਏ।ਦੱਸਿਆ ਜਾ ਰਿਹਾ ਹੈ ਕਿ ਬਲਦੇਵ ਸਿੰਘ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਸ਼ਾ ਤਸਕਰਾਂ ਖ਼ਿਲਾਫ਼ ਕਈ ਵੱਡੀਆਂ ਕਾਰਵਾਈਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਉਸ ਵੱਲੋਂ ਵੱਡੇ ਸਮੱਗਲਰਾਂ ਨੂੰ ਸੈਂਕੜੇ ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀਆਂ ਕਾਰਵਾਈਆਂ ਵੀ ਕੀਤੀਆਂ ਗਈਆਂ ਸਨ।ਪਰ ਹੁਣ ਉਸੇ ਇੰਸਪੈਕਟਰ ਨੂੰ ਫਿਰੋਜ਼ਪੁਰ ਪੁਲਿਸ ਨੇ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦੀ ਖੇਪ ਅਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨਸ਼ੇ ਅਤੇ ਹਥਿਆਰਾਂ ਦੀ ਇਸ ਖੇਪ ਦਾ ਸਬੰਧ ਕਿਨ੍ਹਾਂ ਲੋਕਾਂ ਨਾਲ ਹੈ।Read More







