ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 500 ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 101 ਨਸ਼ਾ ਤਸਕਰ ਵੀ ਗ੍ਰਿਫ਼ਤਾਰ।ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 500 ਟਿਕਾਣਿਆਂ ’ਤੇ ਛਾਪੇਮਾਰੀ, 207 ਗ੍ਰਿਫ਼ਤਾਰPunjab Police : ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ਤਹਿਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 269ਵੇਂ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਹਥਿਆਰਾਂ ਸਮੇਤ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।500 ਟਿਕਾਣਿਆਂ ’ਤੇ ਪੁਲਿਸ ਦੀ ਛਾਪੇਮਾਰੀਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਮੁਹਿੰਮ ਦੇ 269ਵੇਂ ਦਿਨ ਦੀ ਕਾਰਵਾਈ ਦੌਰਾਨ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,842 ਹੋ ਗਈ ਹੈ। ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।ਗੈਂਗਸਟਰਾਂ ਦੀ ਸੂਚਨਾ ਦੇਣ ਲਈ ਹੈਲਪਲਾਈਨ ਜਾਰੀਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਸੂਚਨਾ ਦੇਣ ਲਈ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਦੀ ਵਰਤੋਂ ਕਰ ਸਕਦੇ ਹਨ। ਇਸ ਨੰਬਰ ਰਾਹੀਂ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 101 ਨਸ਼ਾ ਤਸਕਰ ਗ੍ਰਿਫ਼ਤਾਰਦੂਜੇ ਪਾਸੇ, ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 594ਵੇਂ ਦਿਨ ਵੀ ਕਾਰਵਾਈ ਜਾਰੀ ਰੱਖੀ। ਇਸ ਦੌਰਾਨ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 351 ਨਸ਼ੀਲੀਆਂ ਗੋਲੀਆਂ ਅਤੇ 1.72 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਮੁਹਿੰਮ ਦੇ 594 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 85,969 ਹੋ ਗਈ ਹੈ।31 ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਕੀਤਾ ਪ੍ਰੇਰਿਤਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪੰਜਾਬ ਪੁਲਿਸ ਵੱਲੋਂ ਨਸ਼ਾ ਛੁਡਾਊ ਅਤੇ ਮੁੜ-ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਪੰਜਾਬ ਪੁਲਿਸ ਅਨੁਸਾਰ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਲੋਕਾਂ ਨੂੰ ਇਲਾਜ ਅਤੇ ਮੁੜ-ਵਸੇਬੇ ਨਾਲ ਜੋੜਨ ਦੀ ਕੋਸ਼ਿਸ਼ ਵੀ ਜਾਰੀ ਹੈ।Read More







