ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਸਾਢੇ 4 ਸਾਲਾਂ ’ਚ 95,000 FIR ਦਰਜ, 1.27 ਲੱਖ ਤਸਕਰ ਗ੍ਰਿਫ਼ਤਾਰ

0
4
ICC ਨੇ ਜਾਰੀ ਕੀਤਾ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੀ ਅਗਵਾਈ ਕਰਦਿਆਂ ਪੁਲਿਸ ਸ਼ਹੀਦ ਸਮਾਰਕ ’ਤੇ ਫੁੱਲਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਕੁਮਾਰ ਸਿਨਹਾ ਅਤੇ ਏਡੀਜੀਪੀ ਪੀਏਪੀ ਐੱਮ.ਐੱਫ. ਫਾਰੂਕੀ ਵੀ ਮੌਜੂਦ ਸਨ।ਪੰਜਾਬ ਪੁਲਿਸ ਦੇ 1,804 ਜਵਾਨਾਂ ਨੇ ਦਿੱਤੀ ਸ਼ਹਾਦਤਸਮਾਗਮ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜੰਗ, ਸ਼ਾਂਤੀ ਅਤੇ ਸੰਘਰਸ਼ ਦੇ ਵੱਖ-ਵੱਖ ਦੌਰਾਂ ਦੌਰਾਨ ਬੇਮਿਸਾਲ ਬਹਾਦਰੀ ਨਾਲ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ 1,804 ਜਵਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਚੁੱਕੇ ਹਨ। ਇਨ੍ਹਾਂ ਵਿੱਚ ਇਸ ਸਾਲ ਸ਼ਹੀਦ ਹੋਏ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ।ਡੀਜੀਪੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਲੋਕ ਸ਼ਾਂਤੀਪੂਰਨ ਮਾਹੌਲ ਵਿੱਚ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਬਹਾਦਰੀ, ਨਿਰਸਵਾਰਥ ਸੇਵਾ ਅਤੇ ਅੱਤਵਾਦ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਸਰਹੱਦਾਂ ਦੀ ਰੱਖਿਆ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।ਸ਼ਹੀਦਾਂ ਦੇ ਸਨਮਾਨ ਵਿੱਚ ਰਸਮੀ ਪਰੇਡ ਅਤੇ ਦੋ ਮਿੰਟ ਦਾ ਮੌਨਪੀਏਪੀ ਕੰਪਲੈਕਸ ਵਿੱਚ ਸਥਿਤ ਸ਼ਹੀਦ ਸਮਾਰਕ ਵਿਖੇ ਰਸਮੀ ਪਰੇਡ ਕਰਵਾਈ ਗਈ। ਇਸ ਦੌਰਾਨ ਕਮਾਂਡੈਂਟ ਵੱਲੋਂ ਪਿਛਲੇ ਸਾਲ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਨਾਂ ਪੜ੍ਹੇ ਗਏ। ਸਮਾਗਮ ਦੀ ਸਮਾਪਤੀ ਦੋ ਮਿੰਟ ਦਾ ਮੌਨ ਧਾਰਨ ਕਰਕੇ ਅਤੇ ਉੱਚ ਅਧਿਕਾਰੀਆਂ ਵੱਲੋਂ ਸ਼ਹੀਦਾਂ ਨੂੰ ਫੁੱਲਮਾਲਾਵਾਂ ਭੇਟ ਕਰਕੇ ਕੀਤੀ ਗਈ।ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ: 95 ਹਜ਼ਾਰ ਤੋਂ ਵੱਧ ਕੇਸ ਦਰਜਪੁਲਿਸ ਯਾਦਗਾਰੀ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 16 ਮਾਰਚ 2022 ਤੋਂ ਹੁਣ ਤੱਕ ਐੱਨਡੀਪੀਐੱਸ ਐਕਟ ਤਹਿਤ 95,000 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ ਅਤੇ 1,27,000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ 7,260 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।ਡੀਜੀਪੀ ਅਨੁਸਾਰ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ 902 ਕਰੋੜ ਰੁਪਏ ਦੀਆਂ ਜਾਇਦਾਦਾਂ ਫ੍ਰੀਜ਼ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਦੋਸ਼ ਸਿੱਧ ਹੋਣ ਦੀ ਦਰ 90 ਫ਼ੀਸਦੀ ਰਹੀ ਹੈ।ਗੈਂਗਸਟਰਾਂ ਵਿਰੁੱਧ ਮੁਹਿੰਮ, 3,300 ਤੋਂ ਵੱਧ ਗ੍ਰਿਫ਼ਤਾਰੀਆਂਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਚਲਾਏ ਜਾ ਰਹੇ ਗੈਂਗਸਟਰ ਵਿਰੋਧੀ ਅਭਿਆਨਾਂ ਤਹਿਤ 1,288 ਸੰਗਠਿਤ ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ 3,300 ਤੋਂ ਵੱਧ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਪਰਾਧਿਕ ਨੈੱਟਵਰਕਾਂ ਦੀ ਵਿੱਤੀ ਸਹਾਇਤਾ ਨੂੰ ਤੋੜਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ।’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 60 ਦਿਨਾਂ ਦਾ ਵਿਸ਼ੇਸ਼ ਮਿਸ਼ਨਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੁਣ ਤੀਬਰ 60 ਦਿਨਾਂ ਦੇ ਮਿਸ਼ਨ ਮੋਡ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਨਿਸ਼ਾਨਬੱਧ ਇਲਾਕਿਆਂ ਦੀ ਨਿਗਰਾਨੀ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਗਜ਼ਟਿਡ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਨਾਲ-ਨਾਲ ਭਾਈਚਾਰਕ ਸ਼ਮੂਲੀਅਤ ਵਧਾਉਣਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਇਸ ਰਣਨੀਤੀ ਰਾਹੀਂ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਸਿਰਜਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਪੁਲਿਸ ਦੇ ਆਧੁਨਿਕੀਕਰਨ ਲਈ 1,600 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ਪੰਜਾਬ ਪੁਲਿਸ ਦੀਆਂ ਭਵਿੱਖੀ ਰਣਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸਰਕਾਰ ਦੀ ਪਹੁੰਚ ਵਿੱਚ ਨਸ਼ਾ ਤਸਕਰੀ ਦੇ ਵਿੱਤੀ ਨੈੱਟਵਰਕਾਂ ਨੂੰ ਤੋੜਨਾ, ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਕਾਰਵਾਈ ਤੇਜ਼ ਕਰਨਾ ਅਤੇ ਪੁਲਿਸ ਦੇ ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ ਕਰਨਾ ਸ਼ਾਮਲ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ 1,600 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਦੀ ਯੋਜਨਾ ਨਾਲ ਸਬੰਧਤ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਸਾਈਬਰ ਸੁਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਅਪਰਾਧਿਕ ਗਰੋਹਾਂ ਵਿਰੁੱਧ ਕਾਰਵਾਈ ਨੂੰ ਪ੍ਰਭਾਵਸ਼ਾਲੀ ਬਣਾਉਣ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।ਡੀਜੀਪੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਹੋਰ ਸੂਬਿਆਂ ਤੋਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਸਪਲਾਈ ਦਾ ਮੁੱਦਾ ਸਬੰਧਤ ਰਾਜਾਂ ਦੇ ਡੀਜੀਪੀਜ਼ ਕੋਲ ਉਠਾਇਆ ਗਿਆ ਹੈ, ਤਾਂ ਜੋ ਇਸ ਸਮੱਸਿਆ ਨੂੰ ਰੋਕਣ ਲਈ ਸਾਂਝੇ ਯਤਨ ਕੀਤੇ ਜਾ ਸਕਣ।ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤਪਰੇਡ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਸਹਿਯੋਗ ਦਿੰਦੇ ਰਹਿਣਗੇ।ਇਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ। 67ਵੇਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਨੇ ਦੇਸ਼ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੀ ਯਾਦ ਨੂੰ ਮੁੜ ਤਾਜ਼ਾ ਕੀਤਾ।

Rozana Times

LEAVE A REPLY

Please enter your comment!
Please enter your name here