Last Updated:Jul 19, 2026 9:05 PM ISTਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ ਕੀਤੇ। ਡਾ. ਬਲਜੀਤ ਕੌਰ ਨੇ ਕਿਹਾ ਕਿ 23.77 ਲੱਖ ਸੀਨੀਅਰ ਨਾਗਰਿਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ। ਪੰਜਾਬ ਬੁਢਾਪਾ ਪੈਨਸ਼ਨ 2026: ਮਾਨ ਸਰਕਾਰ ਵੱਲੋਂ 1,423.33 ਕਰੋੜ ਰੁਪਏ ਜਾਰੀ, 23.77 ਲੱਖ ਬਜ਼ੁਰਗਾਂ ਨੂੰ ਲਾਭਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਨਾਗਰਿਕਾਂ ਦੀ ਆਰਥਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੀਬ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਨਾਲ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਬਣ ਗਈ ਹੈ।ਬੁਢਾਪਾ ਪੈਨਸ਼ਨ ਲਈ 4,000 ਕਰੋੜ ਰੁਪਏ ਦਾ ਬਜਟਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਵਿੱਚ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਮਿਲੇ ਅਤੇ ਕਿਸੇ ਨੂੰ ਵੀ ਵਿੱਤੀ ਸਹਾਇਤਾ ਲਈ ਉਡੀਕ ਨਾ ਕਰਨੀ ਪਵੇ।ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਦੀ ਰਕਮ ਹਰ ਯੋਗ ਬਜ਼ੁਰਗ ਤੱਕ ਸਮੇਂ ਸਿਰ ਪਹੁੰਚੇ। ਉਨ੍ਹਾਂ ਨੇ ਨਵੀਆਂ ਅਰਜ਼ੀਆਂ ਦਾ ਪਾਰਦਰਸ਼ੀ ਅਤੇ ਸਮਾਂਬੱਧ ਨਿਪਟਾਰਾ ਕਰਨ, ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਾਗਰੂਕਤਾ ਜਾਂ ਪ੍ਰਸ਼ਾਸਕੀ ਦੇਰੀ ਕਾਰਨ ਸਕੀਮ ਤੋਂ ਵਾਂਝਾ ਨਾ ਰਹੇ।ਕੌਣ ਲੈ ਸਕਦਾ ਹੈ ਬੁਢਾਪਾ ਪੈਨਸ਼ਨ ਦਾ ਲਾਭ?ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਪੱਕੇ ਨਿਵਾਸੀ ਹੇਠ ਲਿਖੀਆਂ ਸ਼ਰਤਾਂ ਅਨੁਸਾਰ ਇਸ ਸਕੀਮ ਦਾ ਲਾਭ ਲੈ ਸਕਦੇ ਹਨ:ਮਰਦ ਦੀ ਉਮਰ 65 ਸਾਲ ਜਾਂ ਇਸ ਤੋਂ ਵੱਧ ਹੋਵੇ।ਔਰਤ ਦੀ ਉਮਰ 58 ਸਾਲ ਜਾਂ ਇਸ ਤੋਂ ਵੱਧ ਹੋਵੇ।ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ।ਉਨ੍ਹਾਂ ਅਜੇ ਤੱਕ ਰਜਿਸਟ੍ਰੇਸ਼ਨ ਨਾ ਕਰਵਾ ਸਕੇ ਯੋਗ ਸੀਨੀਅਰ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਸਮਾਜਿਕ ਸੁਰੱਖਿਆ ਸਕੀਮ ਦਾ ਲਾਭ ਲੈਣ।ਬਜ਼ੁਰਗਾਂ ਦੀ ਭਲਾਈ ਸਰਕਾਰ ਦੀ ਪ੍ਰਮੁੱਖ ਤਰਜੀਹਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਅਜਿਹਾ ‘ਰੰਗਲਾ ਪੰਜਾਬ’ ਬਣਾਉਣਾ ਹੈ, ਜਿੱਥੇ ਹਰ ਬਜ਼ੁਰਗ ਆਪਣੇ ਆਪ ਨੂੰ ਸੁਰੱਖਿਅਤ, ਸਤਿਕਾਰਤ ਅਤੇ ਆਤਮਨਿਰਭਰ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।Read More
- Advertisement -
Recent Posts
Most Popular
Weather Alert: ਅਗਲੇ 48 ਘੰਟੇ ਭਾਰੀ, ਪੰਜਾਬ, ਦਿੱਲੀ ਤੋਂ ਹਿਮਾਚਲ ਤੱਕ IMD ਨੇ...
Weather Update: 4 ਸਤੰਬਰ ਨੂੰ 'ਵੈਸਟਰਨ ਡਿਸਟਰਬੈਂਸ' (ਪੱਛਮੀ ਗੜਬੜੀ) ਅਤੇ ਮਾਨਸੂਨ ਟਰੱਫ ਦੀ ਸਰਗਰਮੀ ਕਾਰਨ ਕਈ ਰਾਜਾਂ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ।...
ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ |
ਸੁਖਬੀਰ ਬਾਦਲ ਨੇ ਸਿਰੇ ਦੀ ਮੌਕਾਪ੍ਰਸਤੀ ਤੇ ਨਿੱਜਪ੍ਰਸਤੀ ਦਾ ਮੁਜ਼ਾਹਰਾ ਕੀਤਾ, ਮੋਹਾਲੀ- ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ...
Public Holiday: ਕੱਲ੍ਹ ਪੰਜਾਬ ‘ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ |
ਜ਼ਿਕਰਯੋਗ ਹੈ ਕਿ ਇਹ ਛੁੱਟੀਆਂ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਆਪਣੀਆਂ ਯੋਜਨਾਵਾਂ ਬਣਾ ਸਕਣ। ਅਗਸਤ...
ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ…ਵੇਖੋ ਲਿਸਟ |
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਮੈਂਬਰਾਂ ਦੀ ਦੂਜੀ ਸੂਚੀ ਜਾਰੀ...ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਮੈਂਬਰਾਂ ਦੀ...
ਪੰਜਾਬ ਗਾਇਕ ਦੀ ਮੌਤ, ਘਰ ਵਿਚੋਂ ਮਿਲੀ ਲਾਸ਼… |
ਘਰ ਵਿੱਚੋਂ ਕਈ ਦਿਨਾਂ ਤੋਂ ਬਦਬੂ ਆ ਰਹੀ ਸੀ। ਜਦੋਂ ਬਦਬੂ ਤੇਜ਼ ਹੋ ਗਈ, ਤਾਂ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਧਾਰ ਪੁਲਿਸ...















