ਪੰਜਾਬ ਵਿਚ ਫਿਰ ਬਣ ਸਕਦਾ ਦਹਿਸ਼ਤ ਵਾਲਾ ਮਾਹੌਲ

ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਦੇ ਖਦਸ਼ੇ ਨੂੰ ਲੈ ਕੇ ਖੁਫੀਆ ਏਜੰਸੀਆਂ ਨੇ ਪੁਲਿਸ ਨੂੰ ਚੌਕਸ ਕੀਤਾ ਹੈ। ਸੂਤਰਾਂ ਅਨੁਸਾਰ ਦਿੱਲੀ ਦੀ ਸਪੈਸ਼ਲ ਸੈਲ ਪੁਲਿਸ ਨੇ ਜਿਹੜੇ ਬੰਬੀਹਾ ਗਰੁੱਪ ਦੇ 6 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਉਨ੍ਹਾਂ ਤੋਂ ਬਹੁਤ ਸਾਰੇ ਸੁਰਾਗ ਮਿਲੇ ਹਨ, ਜਿਨ੍ਹਾਂ ਤੋਂ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਗੈਂਗਵਾਰ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਪੁਲਿਸ ਸੂਤਰਾਂ ਅਨੁਸਾਰ ਖੁਫੀਆ ਏਜੰਸੀਆਂ ਨੇ ਪੰਜਾਬ ਵਿੱਚ ਮੁੜ ਗੈਂਗਵਾਰ ਦੀ ਸੰਭਾਵਨਾ ਨੂੰ ਲੈ ਕੇ ਖਦਸ਼ਾ ਜ਼ਾਹਰ ਕੀਤਾ ਹੈ।

lawrence bishnoi , jaggu bhagwanpuria

ਸੂਤਰਾਂ ਅਨੁਸਾਰ ਇਨ੍ਹਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਵਿੱਚ ਲਾਰੈਂਸ ਬਿਸ਼ਨੋਈ ਨਾਲ ਬਦਲਾ ਲੈਣ ਅਤੇ ਪੰਜਾਬ ਵਿੱਚ ਮਾਹੌਲ ਖਰਾਰਬ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਇੱਕ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਕਿਉਂਕਿ ਇਸ ਸਮੇਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੋਵੇਂ ਹੀ ਪੰਜਾਬ ਵਿੱਚ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ।

lawrence bishnoi

ਜ਼ਿਕਰਯੋਗਹੈ ਕਿ ਬੀਤੇ ਹਫ਼ਤੇ ਹਿਮਾਚਲ ਦੀ ਨਾਲਾਗੜ੍ਹ ਅਦਾਲਤ ਵਿੱਚ ਗੋਲੀਬਾਰੀ ਹੋਈ ਸੀ ਅਤੇ ਵਿੱਕੀ ਮਿੱਡੂਖੇੜਾ ਦੇ ਕਾਤਲ ਅਤੇ ਸ਼ਾਰਪ ਸ਼ੂਟਰ ਬੰਬੀਹਾ ਗਰੁੱਪ ਦੇ ਸੰਨੀ ਨੂੰਛੁਡਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲੇ ਵਿੱਚ ਦਿੱਲੀ ਦੀ ਸਪੈਸ਼ਲ ਸੈਲ ਪੁਲਿਸ ਨੇ 6 ਮੁਲਜ਼ਮਾਂ ਨੂੰ, ਜਿਸ ਵਿੱਚ ਬੰਬੀਹਾ ਗਰੁਪ ਦੇ ਖਾਸ ਗੁਰਗੇ ਗੁਰਜੰਟ ਵਿੱਕੀ, ਪ੍ਰਗਟ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

See also  ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ