ਪੰਜਾਬ ਵਿਜੀਲੈਂਸ ਬਿਊਰੋ ਨੇ ਮਾਰਚ 2022 ਅਤੇ ਅਗਸਤ 2026 ਦੇ ਵਿਚਕਾਰ ਭ੍ਰਿਸ਼ਟਾਚਾਰ ਦੇ 1,107 ਕੇਸ ਦਰਜ ਕੀਤੇ ਅਤੇ 1,146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਅਦਾਲਤਾਂ ਨੇ 248 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ। ਚੰਡੀਗੜ੍ਹ-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਅਗਸਤ 2026 ਤੱਕ 1107 ਮਾਮਲੇ ਦਰਜ ਕਰਕੇ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਅਦਾਲਤਾਂ ਨੇ ਭ੍ਰਿਸ਼ਟਾਚਾਰ ਨਾਲ ਸਬੰਧਤ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਵਿਜੀਲੈਂਸ ਬਿਊਰੋ ਅਨੁਸਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਦੇ ਨਾਲ-ਨਾਲ ਆਮਦਨ ਤੋਂ ਵੱਧ ਜਾਇਦਾਦ ਰੱਖਣ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸਿਆ ਗਿਆ ਹੈ।ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16 ਮਾਰਚ 2022 ਤੋਂ 31 ਅਗਸਤ 2026 ਤੱਕ ਦੀ ਕਾਰਵਾਈ ਦਾ ਵੇਰਵਾ ਜਾਰੀ ਕੀਤਾ ਹੈ। ਇਸ ਦੌਰਾਨ ਬਿਊਰੋ ਨੇ ਕੁੱਲ 1107 ਮਾਮਲੇ ਦਰਜ ਕੀਤੇ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 529 ਮਾਮਲੇ ਟਰੈਪ ਨਾਲ ਸਬੰਧਤ ਸਨ। ਇਨ੍ਹਾਂ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ ਫੜੇ ਗਏ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ 546 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲੇ ਦਰਜ ਕਰਕੇ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।301 ਵਿਜੀਲੈਂਸ ਜਾਂਚਾਂ ਵੀ ਦਰਜਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਅਪਰਾਧਿਕ ਕਾਰਵਾਈ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ 301 ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਹਨ। ਇਨ੍ਹਾਂ ਵਿੱਚ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ 118 ਜਾਂਚਾਂ ਸ਼ਾਮਲ ਹਨ, ਜਦੋਂ ਕਿ 183 ਹੋਰ ਮਾਮਲਿਆਂ ਵਿੱਚ ਵਿਜੀਲੈਂਸ ਜਾਂਚ ਸ਼ੁਰੂ ਕੀਤੀ ਗਈ। ਬਿਊਰੋ ਅਨੁਸਾਰ ਜਾਂਚ ਦੌਰਾਨ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਜਾਇਦਾਦ ਹਾਸਲ ਕਰਨ ਨਾਲ ਜੁੜੇ ਮਾਮਲਿਆਂ ਦੀ ਪੜਤਾਲ ਕੀਤੀ ਗਈ।154 ਮਾਮਲਿਆਂ ਵਿੱਚ 248 ਦੋਸ਼ੀਵਿਜੀਲੈਂਸ ਬਿਊਰੋ ਵੱਲੋਂ ਅਦਾਲਤਾਂ ਵਿੱਚ ਚਲਾਏ ਗਏ ਮਾਮਲਿਆਂ ਵਿੱਚ ਵੀ ਫੈਸਲਾ ਆਇਆ ਹੈ। ਮਾਰਚ 2022 ਤੋਂ ਅਗਸਤ 2026 ਦੇ ਵਿਚਕਾਰ ਅਦਾਲਤਾਂ ਨੇ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ ਕੁੱਲ 248 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ। ਬਿਊਰੋ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਅੱਗੇ ਵੀ ਜਾਰੀ ਰਹੇਗੀ।Read More
- Advertisement -
Recent Posts
Most Popular
ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ: ਜੈ...
ਸੁਪਰੀਮ ਕੋਰਟ ਵਲੋਂ 'ਆਪ' ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਪਟਿਆਲਾ ਨਿਗਮ ਚੋਣਾਂ ਦੁਬਾਰਾ ਕਰਵਾਉਣ ਦੇ ਨਿਰਦੇਸ਼ ਪਟਿਆਲਾ- ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ...
Raja Warring Audio Viral |’ਰਾਹ ‘ਚ ਵਰਦੀ ਨਾ ਪਾਉਣ ਮੁਲਾਜ਼ਮ’, ਹਿੱਟ ਲਿਸਟ ‘ਤੇ...
ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਨਾਲ ਜੁੜਿਆ ਵੱਡਾ ਦਾਅਵਾ ਕੀਤਾ ਹੈ। ਵੜਿੰਗ ਨੇ ਇੱਕ ਕਥਿਤ ਆਡੀਓ ਅਤੇ ਹਦਾਇਤਾਂ ਵਾਲਾ...
punjab da case high court summons chief secretary on october 5 |
DA ਮਾਮਲੇ ਵਿੱਚ ਇਕ ਪਾਸੇ ਮੁਲਾਜ਼ਮ ਯੂਨੀਅਨਾਂ ਦੀ ਸਰਕਾਰ ਨਾਲ ਗੱਲਬਾਤ ਅਤੇ ਦੂਜੇ ਪਾਸੇ ਹਾਈਕੋਰਟ 'ਚ ਵੀ ਸੁਣਵਾਈ। ਮਾਮਲਾ ਜਿੱਥੇ ਪੇਚੀਦਾ ਹੈ ਉਥੇ ਹੀ...
ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿਚ ‘ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਸੰਸਦ ਮੈਂਬਰ ਸਤਨਾਮ ਸਿੰਘ...
ਮਨੋਜ ਤਿਵਾੜੀ ਨੇ ਕਿਹਾ ਕਿ ਇਹ ਮੁਹਿੰਮ ਕੇਂਦਰ ਸਰਕਾਰ ਦੇ ਵਿਆਪਕ 'ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ' ਨਾਲ ਵੀ ਜੁੜੀ ਹੋਈ ਹੈ,...
ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ...
ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਹਮਲਿਆਂ ਦੇ ਮੁੱਦੇ 'ਤੇ ਦਿੱਲੀ ਵੱਲੋਂ ਤਲਬ ਕਰਨ ਦੀ ਕੀਤੀ ਗਈ ਮੰਗ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...















